10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਜਥੇਦਾਰ ਗੋਰਾ ਨੇ ਖ਼ਾਲਸਾ ਦੀਵਾਨ ਰਿਆੜਕੀ ਕਾਦੀਆਂ ਵਲੋਂ ਹੜ੍ਹ ਪੀੜਤਾਂ ਲਈ ਸ਼੍ਰੋਮਣੀ ਕਮੇਟੀ ਸਕੱਤਰ ਨੂੰ 1 ਲੱਖ ਦਾ ਚੈੱਕ ਸੌਂਪਿਆ

Ad Position 21
No active advertisement
ਅਜੀਤ ਡੈਸਕ 05-09-2025
ਬਟਾਲਾ, 4 ਸਤੰਬਰ (ਸਤਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗ ਕਰਨ ਲਈ ਖ਼ਾਲਸਾ ਦੀਵਾਨ ਰਿਆੜਕੀ ਕਾਦੀਆਂ ਦੇ ਪ੍ਰਧਾਨ ਸਵਰਨ ਸਿੰਘ ਵਿਰਕ ਪਿ੍ੰਸੀਪਲ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਸੀਨੀਅਰ ਮੀਤ ਪ੍ਰਧਾਨ ਖ਼ਾਲਸਾ ਦੀਵਾਨ ਰਿਆੜਕੀ ਕਾਦੀਆਂ ਤੇ ਅਵਤਾਰ ਸਿੰਘ ਨਿਰਮਾਣ ਸੈਕਟਰੀ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਦਾ ਫ਼ੈਸਲਾ ਕੀਤਾ | ਉਪਰੰਤ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਨੂੰ ਇਕ ਲੱਖ ਰੁਪਏ ਦਾ ਚੈੱਕ ਸੌਂਪਿਆ | ਇਸ ਮੌਕੇ ਜਥੇਦਾਰ ਗੋਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਮੁਸੀਬਤ ਸਮੇਂ ਲੋੜਵੰਦਾਂ ਦੀ ਮਦਦ ਲਈ ਮੋਹਰੀ ਹੋ ਕੇ ਕਾਰਜ਼ ਕਰਦੀ ਹੈ | ਇਸ ਮੌਕੇ ਪ੍ਰਤਾਪ ਸਿੰਘ ਸਕੱਤਰ ਨੇ ਪ੍ਰਧਾਨ ਪਿ੍ੰ. ਸਵਰਨ ਸਿੰਘ ਵਿਰਕ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਅਤੇ ਅਵਤਾਰ ਸਿੰਘ ਨਿਰਮਾਣ ਸੈਕਟਰੀ ਦਾ ਧੰਨਵਾਦ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸੁਪਰਡੈਂਟ ਨਿਸ਼ਾਨ ਸਿੰਘ, ਇੰਚਾਰਜ ਮੇਜਰ ਸਿੰਘ ਅਰਜਨਮਾਂਗਾ, ਮੈਨੇਜਰ ਸ੍ਰੀ ਦਰਬਾਰ ਸਾਹਿਬ ਸਤਨਾਮ ਸਿੰਘ ਰਿਆੜ, ਗੁਰਤਿੰਦਰਪਾਲ ਸਿੰਘ ਕਾਦੀਆਂ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ, ਮਹਿਲ ਸਿੰਘ ਖਜ਼ਾਨਚੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਾਸਟਰ ਐਸੋਸੀਏਸ਼ਨ ਦੀ ਮੀਟਿੰਗ ਬਿਸ਼ਪ ਜਗਤਾਰ ਮਸੀਹ ਦੀ ਅਗਵਾਈ 'ਚ ਹੋਈ ਅਗਲੀ ਖ਼ਬਰ ਚੱਕ ਸ਼ਰੀਫ਼ ਵੈਟਰਨਰੀ ਹਸਪਤਾਲ ਦੀ ਇਮਾਰਤ ਦੀ ਹਾਲਤ ਖ਼ਸਤਾ
Ad Position 24