10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਹੜ੍ਹ ਪੀੜਤਾਂ ਦੀ ਮਦਦ ਲਈ ਸਾਰੇ ਹੰਭਲਾ ਮਾਰਨ- ਰੰਧਾਵਾ, ਜੌਲੀ

Ad Position 21
No active advertisement
ਅਜੀਤ ਡੈਸਕ 05-09-2025
ਬਟਾਲਾ, 4 ਸਤੰਬਰ (ਸਤਿੰਦਰ ਸਿੰਘ)-ਬਟਾਲਾ ਆੜ੍ਹਤੀਆ ਐਸੋਸੀਏਸ਼ਨ ਦਾਣਾ ਮੰਡੀ ਬਟਾਲਾ ਦੀ ਮੀਟਿੰਗ ਪ੍ਰਧਾਨ ਗੁਰਬਿੰਦਰ ਸਿੰਘ ਜੌਲੀ, ਫੈਡਰੇਸ਼ਨ ਆਫ ਆੜ੍ਹਤੀਆ ਦੇ ਸੂਬਾ ਮੀਤ ਪ੍ਰਧਾਨ ਮਨਬੀਰ ਸਿੰਘ ਰੰਧਾਵਾ ਤੇ ਪੱਕਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜਰਨੈਲ ਸਿੰਘ ਰੰਧਾਵਾ ਦੀ ਹਾਜ਼ਰੀ 'ਚ ਹੋਈ | ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਹੜ੍ਹ ਪੀੜਤਾਂ ਦੀ ਮਦਦ ਲਈ ਆੜ੍ਹਤੀ ਵਰਗ ਨੂੰ ਅੱਗੇ ਆਉਣਾ ਚਾਹੀਦਾ ਹੈ | ਦੱਸਣਯੋਗ ਹੈ ਕਿ ਕਿਸਾਨੀ ਸੰਘਰਸ਼ ਵਿਚ ਵੀ ਆੜ੍ਹਤੀ ਵਰਗ ਦਾ ਵੱਡਾ ਯੋਗਦਾਨ ਰਿਹਾ ਹੈ | ਸੂਬਾ ਮੀਤ ਪ੍ਰਧਾਨ ਮਨਬੀਰ ਸਿੰਘ ਰੰਧਾਵਾ ਅਤੇ ਬਟਾਲਾ ਮੰਡੀ ਪ੍ਰਧਾਨ ਗੁਰਬਿੰਦਰ ਸਿੰਘ ਜੌਲੀ ਨੇ ਦੱਸਿਆ ਕਿ ਆੜ੍ਹਤੀ ਵੀਰਾਂ ਤੇ ਮੁਨੀਮਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਡੇਰਾ ਬਾਬਾ ਨਾਨਕ ਦੇ ਸਰਹੱਦੀ ਪਿੰਡਾਂ 'ਚ ਹੜ੍ਹ ਦੇ ਨਾਲ ਨਾ ਭਰਨਯੋਗ ਨੁਕਸਾਨ ਹੋਇਆ ਹੈ | ਆਓ ਰਲ ਕੇ ਹੰਭਲਾ ਮਾਰੀਏ, ਹੜ੍ਹ ਪੀੜਤਾਂ ਦੀ ਮਦਦ ਲਈ ਵੱਧ ਤੋਂ ਵੱਧ ਯੋਗਦਾਨ ਪਾਈਏ | ਇਸ ਮੌਕੇ ਹਰਜਿੰਦਰ ਸਿੰਘ ਹਰੂਵਾਲ, ਕੰਵਲਜੀਤ ਸਿੰਘ, ਅਵਤਾਰ ਸਿੰਘ ਗੁਰਾਇਆ, ਹਰਕੇਵਲ ਸਿੰਘ ਸੰਧੂ, ਕੰਵਲ ਸ਼ਾਹ, ਪਰਮਜੀਤ ਸਿੰਘ ਵੜੈਚ, ਅਮਨ ਪਰਾਸ਼ਰ, ਵੱਸਣ ਸਿੰਘ ਸ਼ਾਹ, ਰਮੇਸ਼ ਪੱਪੂ, ਸਾਬੀ ਫਜ਼ਲਾਬਾਦ, ਰਿੱਪੀ ਬਾਜਵਾ, ਜਸਵੰਤ ਸਿੰਘ ਖਹਿਰਾ, ਗੁਰਬਖਸ਼ ਸਿੰਘ ਸੰਗਤਪੁਰ, ਜਗਦੀਸ਼ ਸਿੰਘ ਕਰਨਾਮਾ, ਵੀਰਮ ਸਿੰਘ ਵੋਹਰਾ, ਹਰਜੰਤ ਸਿੰਘ ਗੁਰਾਇਆ, ਸੰਜੀਵ ਚੀਨੀ, ਰਾਜੂ ਬਾਜਵਾ, ਵਿਨੋਦ ਸ਼ਰਮਾ, ਸੁਨੀਲ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿ੍ੰਸੀਪਲ ਸੁਨੀਤਾ ਸ਼ਰਮਾ ਨੇ ਸਕੂਲ ਆਫ਼ ਐਮੀਨੈਂਸ ਬਟਾਲਾ ਵਿਖੇ ਪਿ੍ੰਸੀਪਲ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਪਾਸਟਰ ਐਸੋਸੀਏਸ਼ਨ ਦੀ ਮੀਟਿੰਗ ਬਿਸ਼ਪ ਜਗਤਾਰ ਮਸੀਹ ਦੀ ਅਗਵਾਈ 'ਚ ਹੋਈ
Ad Position 24