ਫ਼ਤਹਿਗੜ੍ਹ ਚੂੜੀਆਂ, 4 ਸਤੰਬਰ (ਐੱਮ.ਐੱਸ. ਫੁੱਲ)-ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਬਸੰਤ ਸਿੰਘ ਬਾਠ ਦੀ ਨੂੰ ਹ ਤੇ ਸਾਬਕਾ ਸਰਪੰਚ ਸ਼ਿਵਰਾਜ ਸਿੰਘ ਬਾਠ (ਬਿੱਟੂ) ਦੀ ਧਰਮਪਤਨੀ ਸ਼੍ਰੀਮਤੀ ਜਗਦੀਸ਼ ਕੌਰ ਦਾ ਲੰਬੀ ਬਿਮਾਰੀ ਪਿਛੋਂ ਅੱਜ ਦਿਹਾਂਤ ਹੋ ਗਿਆ ਹੈ | ਇਸ ਸਬੰਧੀ ਬਿਕਰਮਜੀਤ ਸਿੰਘ ਬਾਠ ਨੇ ਦੱਸਿਆ ਕਿ ਸ਼੍ਰੀਮਤੀ ਜਗਦੀਸ਼ ਕੌਰ ਦਾ ਅੰਤਿਮ ਸੰਸਕਾਰ ਅੱਜ 5 ਸਤੰਬਰ ਦਿਨ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਛਿੱਛਰੇਵਾਲ ਵਿਖੇ ਬਾਅਦ ਦੁਪਹਿਰ 12 ਵਜੇ ਹੋਵੇਗਾ |