10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪਿੰਡ ਹਾਰਨੀਆਂ ਦੇ ਨੌਜਵਾਨਾਂ ਨੇ ਹੜ੍ਹ ਪੀੜਤਾਂ ਲਈ ਭੇਜਿਆ ਰਾਸ਼ਨ ਤੇ ਪਸ਼ੂਆਂ ਲਈ ਸੁੱਕਾ ਚਾਰਾ

Ad Position 21
No active advertisement
ਅਜੀਤ ਡੈਸਕ 05-09-2025
ਘੱਲੂਘਾਰਾ ਸਾਹਿਬ, 4 ਸਤੰਬਰ (ਮਿਨਹਾਸ)-ਪੰਜਾਬ ਵਿਚ ਭਾਰੀ ਮੀਂਹ ਕਾਰਨ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ, ਜਿੱਥੇ ਇਕ ਪਾਸੇ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ, ਉੱਥੇ ਹੀ ਪੰਜਾਬੀਆ ਵਲੋਂ ਇਸ ਅÏਖੀ ਘੜੀ ਵਿਚ ਲਗਾਤਾਰ ਹਿੰਮਤ ਤੇ ਸੇਵਾ ਦੀ ਭਾਵਨਾ ਦਿਖਾਈ ਜਾ ਰਹੀ ਹੈ | ਇਸ ਸੇਵਾ ਭਾਵਨਾ ਤਹਿਤ ਸਥਾਨਕ ਪਿੰਡ ਹਾਰਨੀਆਂ ਦੇ ਨੌਜਵਾਨਾਂ ਵਲੋਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹੜ੍ਹ ਪੀੜਤ ਪਰਿਵਾਰਾਂ ਲਈ ਵੱਡੀ ਮਾਤਰਾ 'ਚ ਰਾਸ਼ਨ ਸਮੱਗਰੀ ਤੇ ਹੋਰ ਜ਼ਰੂਰੀ ਵਸਤਾਂ ਇਕੱਠੀਆਂ ਕੀਤੀਆਂ ਗਈਆਂ | ਇਹ ਸਮੱਗਰੀ ਭਰੀਆਂ 2 ਟਰਾਲੀਆਂ ਅੱਜ ਸੇਵਾ ਲਈ ਰਵਾਨਾ ਕੀਤੀਆਂ ਗਈਆਂ | ਇਸ ਮੌਕੇ ਨੌਜਵਾਨ ਆਗੂ ਦਲਬੀਰ ਸਿੰਘ ਲਾਡੀ, ਅੰਮਿ੍ਤਪਾਲ ਸਿੰਘ ਸਾਬੀ, ਸਾਬਕਾ ਸਰਪੰਚ ਦਿਲਬਾਗ ਸਿੰਘ ਨੇ ਕਿਹਾ ਕਿ ਪਿੰਡ ਹਾਰਨੀਆਂ ਦੇ ਨੌਜਵਾਨਾਂ ਵਲੋਂ ਹੜ੍ਹ ਪੀੜਤਾਂ ਪ੍ਰਤੀ ਦਿਖਾਈ ਗਈ ਸਾਂਝ ਤੇ ਸਹਿਯੋਗ ਕਾਬਿਲ-ਏ-ਤਾਰੀਫ਼ ਹੈ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਗੁਰਦਾਸ ਨੰਗਲ ਵਿਖੇ ਹੜ੍ਹ ਪੀੜਤਾਂ ਦੀ ਸਹਾਇਤਾ ਸੰਬੰਧੀ ਮੀਟਿੰਗ ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰ 'ਚ ਜ਼ਰੂਰਤ ਦੀਆਂ ਵਸਤੂਆਂ ਲੈ ਕੇ ਕਾਫਲਾ ਰਵਾਨਾ
Ad Position 24