10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸਠਿਆਲੀ ਵਾਸੀਆਂ ਨੇ ਇਕੱਠੇ ਹੋ ਕੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਵਿਚਾਰਾਂ ਕੀਤੀਆਂ

Ad Position 21
No active advertisement
ਅਜੀਤ ਡੈਸਕ 05-09-2025
ਭੈਣੀ ਮੀਆਂ ਖਾਂ, 4 ਸਤੰਬਰ (ਜਸਬੀਰ ਸਿੰਘ ਬਾਜਵਾ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਸਠਿਆਲੀ ਵਾਸੀਆਂ ਨੇ ਇਕੱਠੇ ਹੋ ਕੇ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੀ ਸਹਾਇਤਾ ਕਰਨ ਲਈ ਵਿਚਾਰ-ਵਟਾਂਦਰਾ ਕੀਤਾ | ਇਸ ਸਬੰਧੀ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂ ਸੁਖਵੰਤ ਸਿੰਘ ਸਠਿਆਲੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੜ੍ਹ ਪੀੜਤ ਪਿੰਡਾਂ ਦੀ ਮਦਦ ਕਰਨ ਲਈ ਪਿੰਡ ਦੇ ਆਮ ਲੋਕਾਂ ਦਾ ਇਕ ਸਾਂਝਾ ਇਕੱਠ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਬੁਲਾਇਆ ਗਿਆ | ਇਸ ਮੌਕੇ ਕਿਸਾਨ ਆਗੂਆਂ ਤੇ ਪਿੰਡ ਦੇ ਮੁਹਤਬਰਾਂ ਨੇ ਹੜ੍ਹ ਪ੍ਰਭਾਵਿਤ ਇਲਾਕੇ 'ਚ ਆਮ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਵਿਚਾਰ ਚਰਚਾ ਕੀਤੀ ਤੇ ਇਸ ਮੌਕੇ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ਉਹ ਸਾਰੇ ਪਿੰਡ ਵਾਸੀਆਂ ਤੋਂ ਆਰਥਿਕ ਮਦਦ ਦੇ ਨਾਲ-ਨਾਲ ਪਸ਼ੂਆਂ ਦਾ ਚਾਰਾ ਤੇ ਲੋੜਵੰਦਾਂ ਲਈ ਲੋੜੀਂਦਾ ਸਾਮਾਨ ਇਕੱਠਾ ਕਰ ਕੇ ਉਨ੍ਹਾਂ ਤੱਕ ਪਹੁੰਚਾਉਣ ਦਾ ਉੱਦਮ ਕਰਨਗੇ | ਇਸ ਮੌਕੇ ਇਕੱਤਰ ਹੋਏ ਪਿੰਡ ਵਾਸੀਆਂ ਨੇ ਹੜ੍ਹ ਪ੍ਰਭਾਵਿਤ ਇਲਾਕੇ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਇਲਾਕੇ ਦਾ ਸਰਵੇ ਕਰਕੇ ਆਏ ਲੋਕਾਂ ਤੋਂ ਜਾਇਜ਼ਾ ਲਿਆ ਕਿ ਹੇਠਲੇ ਪੱਧਰ 'ਤੇ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਕਿੰਨਾਂ ਚੀਜ਼ਾਂ ਦੀ ਜ਼ਰੂਰਤ ਤਾਂ ਜੋ ਉਹ ਢੁਕਵੇਂ ਸਮੇਂ 'ਤੇ ਪਹੁੰਚਾਈਆਂ ਜਾ ਸਕਣ | ਇਸ ਮੌਕੇ ਫ਼ੈਸਲਾ ਕੀਤਾ ਕਿ ਪਿੰਡ ਵਿਚੋਂ ਹਰ ਤਰ੍ਹਾਂ ਦੀ ਮਦਦ ਇਕੱਠੀ ਕਰਕੇ ਰੱਖ ਲਈ ਜਾਵੇ ਤੇ ਆਉਣ ਵਾਲੇ ਸਮੇਂ ਵਿਚ ਸਭ ਤੋਂ ਪਹਿਲਾਂ ਪਿੰਡ ਦੇ ਆਗੂ ਪਸ਼ੂਆਂ ਦੇ ਡਾਕਟਰਾਂ ਦੀ ਟੀਮ ਨਾਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਤੇ ਪਸ਼ੂਆਂ ਨੂੰ ਲੋੜੀਂਦੇ ਇਲਾਜ ਦਾ ਪ੍ਰਬੰਧ ਕੀਤਾ ਜਾਵੇ | ਇਸ ਮੌਕੇ ਕਿਸਾਨ ਆਗੂ ਸੁਖਵੰਤ ਸਿੰਘ, ਜਸਬੀਰ ਸਿੰਘ ਫੇਰੋਚੇਚੀ, ਵਰਿੰਦਰਜੀਤ ਸਿੰਘ ਜਾਗੋਵਾਲ, ਹੁਸ਼ਨਾਕ ਸਿੰਘ, ਸੁਰਿੰਦਰ ਸਿੰਘ ਸੈਕਟਰੀ, ਮਹਿੰਦਰ ਸਿੰਘ ਫ਼ੌਜੀ, ਗੁਰਮੇਜ ਸਿੰਘ ਫ਼ੌਜੀ, ਡਾ. ਲਖਵਿੰਦਰ ਸਿੰਘ, ਵਰਿੰਦਰ ਸਿੰਘ, ਸਰਪੰਚ ਲਖਵਿੰਦਰ ਸਿੰਘ ਜਾਗੋਵਾਲ ਅਤੇ ਅਵਤਾਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਟਾਲਾ ਕਾਲਜ ਆਫ਼ ਐਜੂਕੇਸ਼ਨ ਦਾ ਬੀ.ਐੱਡ. ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਖ਼ਾਲਸਾ ਕਾਲਜ ਗੁਰਦਾਸ ਨੰਗਲ ਵਿਖੇ ਹੜ੍ਹ ਪੀੜਤਾਂ ਦੀ ਸਹਾਇਤਾ ਸੰਬੰਧੀ ਮੀਟਿੰਗ
Ad Position 24