ਬਟਾਲਾ, 4 ਸਤੰਬਰ (ਸਤਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਐੱਡ. ਸਮੈਸਟਰ ਦੂਜਾ ਦੇ ਨਤੀਜੇ 'ਚ ਬਟਾਲਾ ਕਾਲਜ ਆਫ਼ ਐਜੂਕੇਸ਼ਨ ਬੁੱਲੋਵਾਲ (ਨੇੜੇ ਅਲੀਵਾਲ) ਦੇ ਵਿਦਿਆਰਥੀਆਂ ਨੇ ਗੁਰਦਾਸਪੁਰ ਜ਼ਿਲ੍ਹੇ 'ਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ ਹੈ | ਕਾਲਜ ਦੇ ਚੇਅਰਮੈਨ ਬਿਕਰਮਜੀਤ ਸਿੰਘ ਬਾਠ ਨੇ ਦੱਸਿਆ ਕਿ ਕਾਲਜ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥਣ ਸੁਪਨਦੀਪ ਕੌਰ ਤੇ ਸਿਮਰਨਜੀਤ ਕੌਰ ਨੇ 8.20 ਅੰਕ ਪ੍ਰਾਪਤ ਕਰ ਕੇ ਕਾਲਜ ਵਿਚੋਂ ਪਹਿਲਾ, ਸ਼ੀਤਲ ਨੇ 8.10 ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਲੁਬਨਾ ਨਾਸਿਰ ਅਤੇ ਤਰਿਸ਼ਾ ਭਾਟੀਆ ਨੇ 7.90 ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਦੇ ਨਾਲ ਹੀ ਏਕਮਦੀਪ ਕੌਰ ਨੇ 7.80 ਅੰਕ ਪ੍ਰਾਪਤ ਕਰ ਕੇ ਚੌਥਾ, ਰਾਜਬੀਰ ਕੌਰ, ਗਗਨਦੀਪ ਕੌਰ, ਰਮਨਪ੍ਰੀਤ ਕੌਰ ਤੇ ਸੱਯਦ ਰੁਬੀਨਾ ਅਜ਼ੀਜ਼ ਨੇ 7.70 ਅੰਕ ਪ੍ਰਾਪਤ ਕਰ ਕੇ 5ਵਾਂ ਅਤੇ ਸਿਮਰਨ ਕੌਰ, ਭਾਰਤੀ ਸ਼ਰਮਾ, ਗੁਰਸੇਵਕ ਸਿੰਘ, ਸਿੰਮੀ, ਰੁਪਿੰਦਰ ਕੌਰ, ਪਰਮਜੀਤ ਕੌਰ ਤੇ ਜਸਮੀਤ ਕੌਰ ਨੇ 7.60 ਅੰਕ ਪ੍ਰਾਪਤ ਕਰ ਕੇ 6ਵਾਂ ਸਥਾਨ ਹਾਸਲ ਕੀਤਾ | ਉਨ੍ਹਾਂ ਦੱਸਿਆ ਕਿ ਕਾਲਜ ਦੇ 42 ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ | ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਹਰਪ੍ਰੀਤ ਕੌਰ, ਉਪ ਪਿ੍ੰਸੀਪਲ ਪ੍ਰੋ. ਰਾਜਬੀਰ ਕੌਰ, ਕੋਆਰਡੀਨੇਟਰ ਧਿਆਨ ਸਿੰਘ, ਪ੍ਰੋ. ਸੁਖਜੀਤ ਕੌਰ, ਪ੍ਰੋ. ਗੁਰਪਿੰਦਰ ਕੌਰ, ਪ੍ਰੋ. ਪ੍ਰਦੀਪ ਕੌਰ, ਪ੍ਰੋ. ਗੁਰਵਿੰਦਰ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਪ੍ਰਭਜੀਤ ਕੌਰ, ਮੈਡਮ ਪਰਮਜੀਤ ਕੌਰ, ਮਿਸਟਰ ਅਮਨ ਸ਼ਰਮਾ ਅਤੇ ਮਿਸਟਰ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |