ਗੁਰਦਾਸਪੁਰ, 4 ਸਤੰਬਰ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਪਹਿਲਾਂ ਵਾਂਗ ਹੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਨਾਲ 29 ਅਗਸਤ ਨੰੂ ਹੋਣ ਵਾਲੀ ਮੀਟਿੰਗ 13ਵੀਂ ਵਾਰ ਮੁਲਤਵੀ ਕਰਨ ਦੀ ਸਾਂਝੇ ਫ਼ਰੰਟ ਵਲੋਂ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ | ਇਸ ਸਬੰਧੀ ਸਾਂਝੇ ਫ਼ਰੰਟ ਦੀ ਸੁਖਦੇਵ ਸਿੰਘ ਸੈਣੀ ਡੇਰਾ ਬੱਸੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਸਮੂਹ ਕਨਵੀਨਰਾਂ ਸਮੇਤ ਮੈਂਬਰਾਂ ਵਲੋਂ ਸਰਕਾਰ ਦੇ ਇਸ ਅੜੀਅਲ ਵਤੀਰੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ | ਇਸ ਸਬੰਧੀ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੇ ਸਾਬਕਾ ਸਕੱਤਰ ਤੇ ਸੀਟੂ ਦੇ ਜ਼ਿਲ੍ਹਾ ਵਿੱਤ ਸਕੱਤਰ ਕਾਮਰੇਡ ਅਮਰਜੀਤ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਵਲੋਂ ਪਿਛਲੀ 29 ਅਗਸਤ ਦੀ ਮੀਟਿੰਗ ਹੁਣ 8 ਸਤੰਬਰ ਨੰੂ ਰੱਖੀ ਗਈ ਹੈ ਅਤੇ ਸਰਕਾਰ ਦੇ ਇਸ ਰਵੱਈਏ ਤੋਂ ਪੈਨਸ਼ਨਰ ਤੇ ਮੁਲਾਜ਼ਮ ਕਾਫ਼ੀ ਦੁਖੀ ਹਨ | ਉਨ੍ਹਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਜਥੇਬੰਦੀ ਵਲੋਂ ਸਰਕਾਰ ਨੰੂ ਚਿਤਾਵਨੀ ਦਿੰਦਿਆਂ ਕਿਹਾ ਕਿ ਮੰਗਾਂ 8 ਸਤੰਬਰ ਤੱਕ ਜੇਕਰ ਨਾ ਮੰਨੀਆਂ ਤਾਂ ਵੱਡਾ ਸੰਘਰਸ਼ ਆਰੰਭ ਕੀਤਾ ਜਾਵੇਗਾ | ਇਸ ਮੌਕੇ ਰਘਬੀਰ ਸਿੰਘ ਚਾਹਲ, ਕੁਲਜੀਤ ਸਿੰਘ ਸਿਧਵਾਂ, ਡਾ: ਰਾਜ ਕੁਮਾਰ ਅੱਤਰੀ, ਭੁਪਿੰਦਰ ਸਿੰਘ, ਕੁਲਵਿੰਦਰ ਸਿੰਘ, ਲਖਵਿੰਦਰ ਸਿੰਘ, ਦਰਸ਼ਨ ਸਿੰਘ, ਮਨਜੀਤ ਸਿੰਘ, ਓਮ ਪ੍ਰਕਾਸ਼ ਸ਼ਰਮਾ, ਵਿਜੇ ਕੁਮਾਰ, ਮੈਨੂਅਲ ਮਸੀਹ ਨਾਹਰ ਅਤੇ ਗੁਰਨਾਮ ਸਿੰਘ ਆਦਿ ਹਾਜ਼ਰ ਸਨ |