11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪੁਲਿਸ ਹੜ੍ਹ ਪੀੜਤ ਗਤੀਵਿਧੀਆਂ 'ਚ ਰੁੱਝੀ ਹੋਣ ਕਰਕੇ ਨਾਜਾਇਜ਼ ਸ਼ਰਾਬ ਦਾ ਧੰਦਾ ਜ਼ੋਰਾਂ 'ਤੇ

Ad Position 21
No active advertisement
ਅਜੀਤ ਡੈਸਕ 05-09-2025
ਬਹਿਰਾਮਪੁਰ, 4 ਸਤੰਬਰ (ਪ੍ਰੋ: ਬਲਬੀਰ ਸਿੰਘ ਕੋਲਾ)-ਬੀਤੇ 12 ਦਿਨਾਂ ਤੋਂ ਇਲਾਕੇ ਵਿਚ ਆਏ ਹੜ੍ਹਾਂ ਕਰਕੇ ਹੜ੍ਹ ਪੀੜਤ ਪਿੰਡਾਂ ਦਾ ਦੌਰਾ ਕਰਨ ਲਈ ਆਉਣ ਵਾਲੇ ਕੇਂਦਰ ਤੇ ਪੰਜਾਬ ਸਰਕਾਰ ਦੇ ਮੰਤਰੀ, ਮੁੱਖ ਮੰਤਰੀ, ਰਾਜਪਾਲ ਤੇ ਉੱਚ ਅਧਿਕਾਰੀਆਂ ਦੀ ਆਮਦ ਵਿਚ ਥਾਣਾ ਬਹਿਰਾਮਪੁਰ ਦੀ ਪੁਲਿਸ ਰੁੱਝੀ ਹੋਣ ਕਰਕੇ ਇਲਾਕੇ ਵਿਚ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਲੋਕਾਂ ਦੀ ਚਾਂਦੀ ਬਣੀ ਹੋਈ ਹੈ ਜੋ ਧੜੱਲੇ ਨਾਲ ਨਾਜਾਇਜ਼ ਸ਼ਰਾਬ ਵੇਚ ਰਹੇ ਹਨ | ਥਾਣਾ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਭਰਥ ਵਿਖੇ ਨਾਜਾਇਜ਼ ਸ਼ਰਾਬ ਦਾ ਧੰਦਾ ਜ਼ੋਰਾਂ 'ਤੇ ਚੱਲ ਰਿਹਾ ਹੈ | ਜਿਸ ਤੋਂ ਪਿੰਡ ਦੇ ਲੋਕ ਬਹੁਤ ਪ੍ਰੇਸ਼ਾਨ ਹਨ | ਪਿੰਡ ਦੇ ਲੋਕਾਂ ਨੇ ਆਪਣੇ ਨਾਂਅ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ ਕਿ ਇਥੇ ਆਲੇ ਦੁਆਲੇ ਦੇ ਪਿੰਡਾਂ ਦੇ ਲੋਕ ਅਕਸਰ ਹੀ ਸ਼ਰਾਬ ਪੀਣ ਆਉਂਦੇ ਹਨ ਤੇ ਕਈ ਜ਼ਿਆਦਾ ਸ਼ਰਾਬ ਪੀਣ ਨਾਲ ਸ਼ਰਾਬੀ ਹਾਲਤ ਵਿਚ ਪਿੰਡ ਅੰਦਰ ਹੀ ਡਿੱਗੇ ਹੋਏ ਨਜ਼ਰ ਆਉਂਦੇ ਹਨ | ਜਿਸ ਦਾ ਪਿੰਡ ਦੇ ਬੱਚਿਆਂ ਅਤੇ ਨੌਜਵਾਨਾਂ 'ਤੇ ਮਾੜਾ ਅਸਰ ਪੈਂਦਾ ਹੈ | ਪਿੰਡ ਦੇ ਲੋਕਾਂ ਦੀ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਹੈ ਕਿ ਪਿੰਡ ਵਿਚ ਸ਼ਰਾਬ ਦਾ ਨਾਜਾਇਜ਼ ਧੰਦਾ ਕਰਨ ਵਾਲੇ ਲੋਕਾਂ 'ਤੇ ਸਖ਼ਤੀ ਵਰਤ ਕੇ ਇਨ੍ਹਾਂ ਨੰੂ ਨੱਥ ਪਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਬੀ.ਡੀ.ਐਸ ਗੁਰਦਾਸਪੁਰ ਦਾ ਅਨਮੋਲ ਹੀਰਾ ਸੀ ਅਨਮੋਲਦੀਪ ਅਗਲੀ ਖ਼ਬਰ ਚੇਅਰਮੈਨ ਰਜੀਵ ਸ਼ਰਮਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤਰਪਾਲਾਂ ਵੰਡੀਆਂ
Ad Position 24