11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 05-09-2025
ਦੀਨਾਨਗਰ, 4 ਸਤੰਬਰ (ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਵਲੋਂ ਬਾਈਪਾਸ ਖੇਤਰ ਵਿਚ ਗਸ਼ਤ ਕੀਤੀ ਜਾ ਰਹੀ ਸੀ ਕਿ ਇਸੇ ਦੌਰਾਨ ਮੁਖ਼ਬਰ ਖ਼ਾਸ ਦੀ ਸੂਚਨਾ ਦੇ ਅਧਾਰ 'ਤੇ ਮੋਟਰਸਾਈਕਲ 'ਤੇ ਆ ਰਹੇ ਰਿੰਕੂ ਨਿਵਾਸੀ ਜੌੜਾ ਛੱਤਰਾਂ ਤੇ ਸਤਨਾਮ ਸਿੰਘ ਨਿਵਾਸੀ ਪੁਰੋਵਾਲ ਆਰੀਆ ਤੋਂ ਬਰਾਮਦ ਹੋਏ ਪਲਾਸਟਿਕ ਦੇ ਕੈਨ ਦੀ ਤਲਾਸ਼ੀ ਲੈਣ 'ਤੇ ਉਸ 'ਚੋਂ 30 ਹਜ਼ਾਰ ਐਮ.ਐਲ ਨਾਜਾਇਜ਼ ਸ਼ਰਾਬ ਬਰਾਮਦ ਹੋਈ | ਪੁਲਿਸ ਨੇ ਉਕਤ ਦੋਵਾਂ ਨੂੰ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਬੀ.ਡੀ.ਐਸ ਗੁਰਦਾਸਪੁਰ ਦਾ ਅਨਮੋਲ ਹੀਰਾ ਸੀ ਅਨਮੋਲਦੀਪ
Ad Position 24