ਗੁਰਦਾਸਪੁਰ, 4 ਸਤੰਬਰ (ਚੱਕਰਾਜਾ)-ਜ਼ਿਲ੍ਹਾ ਪੁਲਿਸ ਗੁਰਦਾਸਪੁਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਥਾਣਾ ਸਿਟੀ ਗੁਰਦਾਸਪੁਰ ਵਲੋਂ ਅਸ਼ੀਸ਼ ਮਹਾਜਨ ਨੰੂ ਸਕੂਟਰੀ ਸਮੇਤ ਕਾਬੂ ਕਰਕੇ ਉਸ ਕੋਲੋਂ 41 ਗਰਾਮ 150 ਮਿਲੀਗਰਾਮ ਹੈਰੋਇਨ ਤੇ 9 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕਰਕੇ ਦੋਸ਼ੀ ਖ਼ਿਲਾਫ਼ ਥਾਣਾ ਸਿਟੀ ਗੁਰਦਾਸਪੁਰ ਵਿਖੇ ਬਣਦੀਆਂ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ |