11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਹੜ੍ਹਾਂ ਨਾਲ ਹੋਏ ਨੁਕਸਾਨ ਲਈ ਕੇਂਦਰ ਤੇ ਸੂਬਾ ਸਰਕਾਰ ਰਾਹਤ ਪੈਕੇਜ ਦਾ ਕਰੇ ਐਲਾਨ-ਕਾਮਰੇਡ ਸੈਣੀ

Ad Position 21
No active advertisement
ਅਜੀਤ ਡੈਸਕ 05-09-2025
ਗੁਰਦਾਸਪੁਰ, 4 ਅਗਸਤ (ਚੱਕਰਾਜਾ)-ਪੰਜਾਬ ਅੰਦਰ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਸੂਬਾ ਤੇ ਕੇਂਦਰ ਸਰਕਾਰ ਨੰੂ ਜਿਥੇ ਸਾਂਝੇ ਯਤਨਾਂ ਦੀ ਲੋੜ ਹੈ, ਉੱਥੇ ਪ੍ਰਭਾਵਿਤ ਇਲਾਕਿਆਂ ਲਈ ਸਰਕਾਰਾਂ ਵਲੋਂ ਜਲਦ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਣਾ ਚਾਹੀਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਮਰੇਡ ਅਮਰਜੀਤ ਸਿੰਘ ਸੈਣੀ ਵਲੋਂ ਕੀਤਾ ਗਿਆ | ਉਨ੍ਹਾਂ ਕੇਂਦਰ ਸਰਕਾਰ ਨੰੂ ਕੁਦਰਤੀ ਆਫ਼ਤ ਪ੍ਰਬੰਧਨ ਤਹਿਤ ਦਿੱਤੇ ਫ਼ੰਡ ਨੰੂ ਤੁਰੰਤ ਜਾਰੀ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰਾਂ ਨੰੂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨਾਲ ਖੜ੍ਹਾ ਹੋ ਕੇ ਆਪਣੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਇਹ ਹੜ੍ਹ ਪਹਿਲੀ ਵਾਰ ਨਹੀਂ ਆਇਆ, ਬਲਕਿ ਪਿਛਲੇ ਕਈ ਸਾਲਾਂ ਤੋਂ ਦਰਿਆਵਾਂ ਦੇ ਪਾਣੀ ਨੇ ਲੋਕਾਂ ਨੰੂ ਆਪਣੀ ਲਪੇਟ 'ਚ ਲਿਆ ਹੈ, ਜਿਸ ਨਾਲ ਘਰਾਂ, ਜਾਨਵਰਾਂ ਤੇ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਸਰਕਾਰਾਂ ਨੰੂ ਚਾਹੀਦਾ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਤੇ ਮਜ਼ਦੂਰਾਂ ਨੰੂ ਤੁਰੰਤ ਮੁਆਵਜ਼ਾ ਦੇਣ ਦੇ ਨਾਲ ਸਮੇਂ ਦੀ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਫ਼ਸਲਾਂ, ਘਰਾਂ ਤੇ ਪਸ਼ੂਆਂ ਦੇ ਹੋਏ ਨੁਕਸਾਨ ਲਈ ਹਰੇਕ ਵਿਭਾਗ ਨੰੂ ਸਰਵੇਖਣ ਕਰਨ ਦੀ ਜ਼ਿੰਮੇਵਾਰੀ ਸੌਂਪ ਕੇ ਢੁੱਕਵਾ ਮੁਆਵਜ਼ਾ ਦੇਣ ਦਾ ਐਲਾਨ ਕਰੇ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੰੂ ਵੀ ਪੰਜਾਬ ਅੰਦਰ ਬਣੀ ਸਥਿਤੀ ਵੱਲ ਖ਼ਾਸ ਧਿਆਨ ਦੇਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਦਰਿਆ ਬਿਆਸ ਨੇੜੇ ਵਸਦੇ ਪਿੰਡ ਗਲੇਲੜਾ ਦੀ ਧੁੱਸੀ ਨੰੂ ਬਣਿਆ ਖ਼ਤਰਾ, ਇਲਾਕੇ ਦਾ ਭਾਰੀ ਨੁਕਸਾਨ ਹੋਣ ਦਾ ਡਰ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ
Ad Position 24