16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਰਾਵੀ ਦਰਿਆ ਤੋਂ ਪਾਰ ਦੇ ਪਿੰਡਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੇ ਰਾਹਤ ਸਮੱਗਰੀ ਵੰਡੀ

Ad Position 21
No active advertisement
ਅਜੀਤ ਡੈਸਕ 06-09-2025
ਬਹਿਰਾਮਪੁਰ, 5 ਸਤੰਬਰ (ਪ੍ਰੋ: ਬਲਬੀਰ ਸਿੰਘ ਕੋਲਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਕਾਰਜ ਲਗਾਤਾਰ ਜਾਰੀ ਹਨ | ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਅੱਜ ਕਿਸ਼ਤੀ ਰਾਹੀਂ ਸਵਾਰ ਹੋ ਕੇ ਰਾਵੀ ਦਰਿਆ ਤੋਂ ਪਾਰ ਦੇ ਪਿੰਡ ਤੂਰ, ਚੇਬੇ, ਝੂਮਰ, ਕੱਜਲਾ, ਭਰਿਆਲ, ਲੁਸਿਆਣ, ਮੰਮੀ ਚੱਕਰੰਜਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਾਲ ਜਾਣਿਆ ਅਤੇ ਨਾਲ ਹੀ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਹਤ ਸਮਗਰੀ ਵੰਡੀ ਗਈ | ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਡਾ: ਹਰਜਿੰਦਰ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ | ਉਨ੍ਹਾਂ ਕਿਹਾ ਕਿ ਹੜ੍ਹਾਂ ਦਾ ਪਾਣੀ ਘਟਣ ਤੋਂ ਬਾਅਦ ਹੁਣ ਅਗਲੇ ਦਿਨਾਂ ਦੌਰਾਨ ਹੋਰ ਵੀ ਚੁਨੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਉਨ੍ਹਾਂ ਕਿਹਾ ਕਿ ਖੜ੍ਹੇ ਪਾਣੀ ਕਾਰਨ ਕੋਈ ਬਿਮਾਰੀ ਨਾ ਫੈਲੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਰੇ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਦੇ ਨਾਲ ਹੀ ਪਸ਼ੂ ਪਾਲਨ ਵਿਭਾਗ ਦੀਆਂ ਟੀਮਾਂ ਵਲੋਂ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਪਸ਼ੂਆਂ ਦੇ ਚਾਰੇ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮੱਛਰ-ਮੱਖੀਆਂ ਦੇ ਖ਼ਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਵਿਸ਼ੇਸ਼ ਤੌਰ 'ਤੇ ਫੌਗਿੰਗ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸਹਾਇਤਾ ਕੇਂਦਰ ਤੋਂ ਹੜ੍ਹ ਪੀੜਤ ਪਰਿਵਾਰਾਂ ਲਈ ਰਾਹਤ ਸਮੱਗਰੀ ਰਵਾਨਾ ਅਗਲੀ ਖ਼ਬਰ ਹੜ੍ਹਾਂ ਦੀ ਗੰਦਗੀ ਨਾਲ ਫੈਲ ਰਹੀਆਂ ਬਿਮਾਰੀਆਂ ਨੰੂ ਲੈ ਕੇ ਗੁਰਦਾਸਪੁਰ ਮੈਡੀਸਿਟੀ ਹਸਪਤਾਲ ਨੇ ਲਗਾਏ ਕੈਂਪ
Ad Position 24