16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਵਿਧਾਇਕ ਪਾਹੜਾ ਦੇ ਪਿਤਾ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਰਾਸ਼ਨ ਕਿੱਟਾਂ ਤੇ ਪਸ਼ੂਆਂ ਦਾ ਚਾਰਾ ਭੇਜਿਆ

Ad Position 21
No active advertisement
ਅਜੀਤ ਡੈਸਕ 06-09-2025
ਗੁਰਦਾਸਪੁਰ, 5 ਸਤੰਬਰ (ਗੁਰਪ੍ਰਤਾਪ ਸਿੰਘ)-ਹਲਕਾ ਗੁਰਦਾਸਪੁਰ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਪਿਤਾ ਗੁਰਮੀਤ ਸਿੰਘ ਪਾਹੜਾ ਵਲੋਂ ਅੱਜ ਹੜ੍ਹ ਪ੍ਰਭਾਵਿਤ ਵੱਖ ਵੱਖ ਪਿੰਡਾਂ ਲਈ ਰਾਸ਼ਨ ਦੀਆਂ ਕਿੱਟਾਂ ਅਤੇ ਇਕ ਟਰਾਲੀ ਪਸ਼ੂਆਂ ਦੇ ਚਾਰੇ ਦੀ ਭੇਜੀ ਗਈ | ਇਸ ਮੌਕੇ ਬੋਲਦਿਆਂ ਗੁਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਹੜ੍ਹਾਂ ਦੀ ਮਾਰ ਹੇਠ ਆਏ ਪਿੰਡ ਸਿੰਘੋਵਾਲ, ਹਰਦਾਨ, ਅਲੂਣਾ ਅਤੇ ਨੰਗਲ ਬ੍ਰਾਹਮਣਾਂ ਆਦਿ ਪਿੰਡਾਂ ਅੰਦਰ ਰਾਸ਼ਨ ਦੀਆਂ 400 ਕਿੱਟਾਂ ਅਤੇ ਇਕ ਟਰਾਲੀ ਪਸ਼ੂਆਂ ਦੇ ਚਾਰੇ ਦੀ ਭੇਜੀ ਗਈ ਹੈ | ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵਿਧਾਇਕ ਪਾਹੜਾ ਵਲੋਂ ਹਰ ਰੋਜ਼ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਬੇਰੀਆਂ ਮੁਹੱਲੇ ਦੀ ਗਲੀ ਦੀਆਂ ਟਾਈਲਾਂ ਉਖੜੀਆਂ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਸਹਾਇਤਾ ਕੇਂਦਰ ਤੋਂ ਹੜ੍ਹ ਪੀੜਤ ਪਰਿਵਾਰਾਂ ਲਈ ਰਾਹਤ ਸਮੱਗਰੀ ਰਵਾਨਾ
Ad Position 24