ਪਠਾਨਕੋਟ, 5 ਸਤੰਬਰ (ਸੰਧੂ)-ਅੱਜ ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਪਠਾਨਕੋਟ ਵਲੋਂ ਜ਼ਿਲ੍ਹਾ ਪ੍ਰਧਾਨ ਰਮਨ ਕੁਮਾਰ, ਜ਼ਿਲ੍ਹਾ ਜਨਰਲ ਸਕੱਤਰ ਪਵਨ ਸ਼ਰਮਾ, ਸਟੇਟ ਕਮੇਟੀ ਮੈਂਬਰ ਰਕੇਸ਼ ਸ਼ਰਮਾ, ਜ਼ਿਲ੍ਹਾ ਵਿੱਤ ਸਕੱਤਰ ਰਾਕੇਸ਼ ਮਹਾਜਨ ਤੇ ਜ਼ਿਲ੍ਹਾ ਪ੍ਰੈਸ ਸਕੱਤਰ ਹਰਸਿਮਰਨਜੀਤ ਸਿੰਘ ਦੀ ਅਗਵਾਈ ਵਿਚ ਯੂਨੀਅਨ ਦਾ ਇਕ ਵਫ਼ਦ ਸਹਾਇਕ ਕਮਿਸ਼ਨਰ (ਜ) ਵਿਕਰਮਜੀਤ ਸਿੰਘ ਨੂੰ ਮਿਲਿਆ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈ:) ਰਾਜੇਸ਼ ਕੁਮਾਰ, ਪੀ.ਏ. ਡਿਪਟੀ ਕਮਿਸ਼ਨਰ ਪਠਾਨਕੋਟ ਰੋਹਿਤ ਸ਼ਰਮਾ, ਜ਼ਿਲ੍ਹਾ ਐਮ.ਆਈ.ਐਸ. ਕੋਆਰਡੀਨੇਟਰ ਮੁਨੀਸ਼ ਗੁਪਤਾ ਅਤੇ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਲਲਿਤ ਮੋਹਨ ਵਿਸ਼ੇਸ਼ ਤੌਰ 'ਤੇ ਸਨ | ਇਸ ਮੌਕੇ ਮਾਸਟਰ ਕੇਡਰ ਯੂਨੀਅਨ ਜ਼ਿਲ੍ਹਾ ਪਠਾਨਕੋਟ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਨੂੰ ਮੁੱਖ ਰੱਖਦੇ ਹੋਏ ਯੂਨੀਅਨ ਵਲੋਂ ਹੜ੍ਹ ਪੀੜਤਾਂ ਲਈ ਫ਼ੰਡ ਇਕੱਠਾ ਕੀਤਾ ਗਿਆ ਹੈ | ਜਿਸ ਨੂੰ ਅੱਜ ਅਧਿਆਪਕ ਦਿਵਸ 'ਤੇ ਅੱਜ ਜੀ.ਏ. ਪਠਾਨਕੋਟ ਵਿਕਰਮਜੀਤ ਸਿੰਘ ਨੂੰ ਮੁੱਖ ਮੰਤਰੀ ਰਿਲੀਫ ਫ਼ੰਡ ਲਈ ਸਹਿਯੋਗ ਵਜੋਂ 1 ਲੱਖ 1 ਹਜ਼ਾਰ ਰੁਪਏ ਦੀ ਰਾਸ਼ੀ ਦਾ ਡਰਾਫ਼ਟ ਭੇਟ ਕੀਤਾ ਗਿਆ | ਆਗੂਆਂ ਨੇ ਇਹ ਵੀ ਵਿਸ਼ਵਾਸ ਦਿਵਾਇਆ ਕਿ ਮਾਸਟਰ ਕੇਡਰ ਯੂਨੀਅਨ ਹਮੇਸ਼ਾ ਹੜ੍ਹ ਪੀੜਤਾਂ ਦੀ ਮਦਦ ਲਈ ਹਮੇਸ਼ਾ ਅੱਗੇ ਆ ਕੇ ਕੰਮ ਕਰੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਮਨ ਕੁਮਾਰ, ਜ਼ਿਲ੍ਹਾ ਜਨਰਲ ਸਕੱਤਰ ਪਵਨ ਸ਼ਰਮਾ, ਜ਼ਿਲ੍ਹਾ ਵਿੱਤ ਸਕੱਤਰ ਰਾਕੇਸ਼ ਮਹਾਜਨ, ਸਟੇਟ ਕਮੇਟੀ ਮੈਂਬਰ ਰਾਕੇਸ਼ ਸ਼ਰਮਾ, ਜ਼ਿਲ੍ਹਾ ਪ੍ਰੈਸ ਸਕੱਤਰ ਹਰਸਿਮਰਜੀਤ ਸਿੰਘ, ਪੰਕਜ ਸਰਨਾ, ਬਲਾਕ ਪ੍ਰਧਾਨ ਘਰੋਟਾ ਲਲਿਤ ਤੇ੍ਰਹਨ, ਬਲਾਕ ਪਠਾਨਕੋਟ ਪ੍ਰਧਾਨ ਰਾਜੀਵ ਕੁਮਾਰ, ਬਲਾਕ ਸੁਜਾਨਪੁਰ ਪ੍ਰਧਾਨ ਪੁਸ਼ਪਿੰਦਰ ਸਿੰਘ, ਬਲਾਕ ਭੋਆ ਪ੍ਰਧਾਨ ਰਾਜੀਵ ਸਲਾਰੀਆ, ਬਲਾਕ ਧਾਰ ਸੰਜੀਵ ਮਾਹੀ, ਜ਼ਿਲ੍ਹਾ ਕਮੇਟੀ ਮੈਂਬਰ ਅਜੇ ਭੋਗਲ, ਪ੍ਰੇਮ ਭੜੋਲੀ, ਰਾਜੀਵ ਕੁਮਾਰ, ਵਿਵੇਕ ਮਹਾਜਨ, ਰਾਕੇਸ਼ ਕੁਮਾਰ, ਹੇਮਰਾਜ, ਮਦਨ ਲਾਲ ਆਦਿ ਹਾਜ਼ਰ ਸਨ |