16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

28.36 ਗ੍ਰਾਮ ਹੈਰੋਇਨ ਸਮੇਤ 4 ਕਾਬੂ

Ad Position 21
No active advertisement
ਅਜੀਤ ਡੈਸਕ 06-09-2025
ਪਠਾਨਕੋਟ, 5 ਸਤੰਬਰ (ਵਿਨੋਦ)-ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਠਾਨਕੋਟ ਪੁਲਿਸ ਵਲੋਂ ਵੱਖ-ਵੱਖ ਥਾਣਿਆਂ ਅਧੀਨ ਚਾਰ ਵਿਅਕਤੀਆਂ ਨੂੰ 28.36 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰਬਰ ਇਕ ਪਠਾਨਕੋਟ ਵਲੋਂ ਵਿਕਾਸ ਉਰਫ਼ ਟਾਰਜਨ ਪੁੱਤਰ ਪ੍ਰੇਮ ਚੰਦ ਲਮੀਨੀ ਪਠਾਨਕੋਟ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਥਾਣਾ ਡਵੀਜ਼ਨ ਨੰਬਰ ਦੋ ਪਠਾਨਕੋਟ ਵਲੋਂ ਸੂਰਜ ਪੁੱਤਰ ਇੰਦਰਾਸ ਸੁੰਦਰ ਨਗਰ ਪਠਾਨਕੋਟ ਨੂੰ 11.36 ਗ੍ਰਾਮ ਹੈਰੋਇਨ ਅਤੇ ਇਕ ਆਟੋ ਸਮੇਤ ਕਾਬੂ ਕੀਤਾ ਗਿਆ | ਥਾਣਾ ਤਾਰਾਗੜ੍ਹ ਪੁਲਿਸ ਵਲੋਂ ਮੁਕਲ ਸੈਣੀ ਉਰਫ਼ ਮਿੱਕੀ ਪੁੱਤਰ ਅਜੀਤ ਕੁਮਾਰ ਪਿੰਡ ਲਾਹੜੀ ਗੁੱਜਰਾਂ ਨੂੰ ਸੱਤ ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਥਾਣਾ ਨਰੋਟ ਜੈਮਲ ਸਿੰਘ ਦੀ ਪੁਲਿਸ ਵਲੋਂ ਮਿੰਟੂ ਕੁਮਾਰ ਪੁੱਤਰ ਜਗਦੀਸ਼ ਰਾਜ ਕਾਲਾ ਪਿੰਡ ਚਾਟਕ ਕੋਹਲੀਆਂ ਨੂੰ ਚਾਰ ਗ੍ਰਾਮ ਹੈਰੋਇਨ ਅਤੇ 1 ਹਜ਼ਾਰ ਰੁਪਇਆ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਨਸ਼ਾ ਤਸਕਰਾਂ ਨੂੰ ਲਗਾਤਾਰ ਜੇਲ੍ਹ ਭੇਜਿਆ ਜਾ ਰਿਹਾ ਹੈ ਤੇ ਪੁਲਿਸ ਦੀ ਯੁੱਧ ਨਸ਼ੇ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਨਾਤਨ ਧਰਮ ਸਭਾ ਦੀ ਮੀਟਿੰਗ ਅਗਲੀ ਖ਼ਬਰ ਬਮਿਆਲ ਤੋਂ ਕੋਹਲੀਆਂ ਦੀ ਮੁੱਖ ਸੜਕ 'ਤੇ ਹੜ੍ਹ ਨਾਲ ਪਏ ਪਾੜ ਨੂੰ ਪੂਰਨ ਦੀ ਉੱਠੀ ਮੰਗ
Ad Position 24