16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸ੍ਰੀ ਬ੍ਰਾਹਮਣ ਸਭਾ ਨੇ ਵੱਡੀ ਮਾਤਰਾ 'ਚ ਖਾਣ-ਪੀਣ ਦੀਆਂ ਚੀਜ਼ਾਂ, ਕੱਪੜੇ ਅਤੇ ਹੋਰ ਜ਼ਰੂਰੀ ਸਾਮਾਨ ਮੁਹੱਈਆ ਕਰਵਾਇਆ

Ad Position 21
No active advertisement
ਅਜੀਤ ਡੈਸਕ 06-09-2025
ਪਠਾਨਕੋਟ, 5 ਸਤੰਬਰ (ਵਿਨੋਦ)-ਸ੍ਰੀ ਬ੍ਰਾਹਮਣ ਸਭਾ ਪਠਾਨਕੋਟ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਸ਼ਰਮਾ ਹੜ੍ਹ ਪੀੜਤਾਂ ਦੀ ਮਦਦ ਕਰਨ ਦੀ ਅਪੀਲ 'ਤੇ ਸ੍ਰੀ ਬ੍ਰਾਹਮਣ ਸਭਾ ਪਠਾਨਕੋਟ ਦੀਆਂ ਸਾਰੀਆਂ ਇਕਾਈਆਂ ਮਦਦ ਲਈ ਅੱਗੇ ਆਈਆਂ ਹਨ | ਸ੍ਰੀ ਬ੍ਰਾਹਮਣ ਸਭਾ ਪਠਾਨਕੋਟ ਦੀ ਸੁੰਦਰ ਨਗਰ ਇਕਾਈ ਦੇ ਮੈਂਬਰ, ਪ੍ਰਧਾਨ ਦੌਲਤ ਰਾਮ ਸ਼ਰਮਾ ਦੀ ਅਗਵਾਈ ਹੇਠ ਸ੍ਰੀ ਬ੍ਰਾਹਮਣ ਸਭਾ ਸ਼ਾਹਪੁਰ ਚੌਕ ਦੇ ਅਹਾਤੇ ਵਿਚ ਪਹੁੰਚੇ ਅਤੇ ਹੜ੍ਹ ਪੀੜਤਾਂ ਦੀ ਮਦਦ ਲਈ ਵੱਡੀ ਮਾਤਰਾ ਵਿਚ ਰਾਸ਼ਨ ਸਮਗਰੀ, ਸਾਮਾਨ ਅਤੇ ਕੱਪੜੇ ਆਦਿ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਪ੍ਰਦਾਨ ਕੀਤੀਆਂ | ਇਸ ਮੌਕੇ ਬ੍ਰਾਹਮਣ ਸਭਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਸ਼ਰਮਾ, ਮਨੋਹਰ ਲਾਲ ਮਹਿਤਾ, ਸੁਰੇਸ਼ ਸ਼ਰਮਾ, ਬੈਜਨਾਥ ਕੌਸ਼ਲ, ਰਾਕੇਸ਼ ਸ਼ਰਮਾ, ਵਿਨੈ ਸ਼ਰਮਾ, ਪਵਨ ਸ਼ਰਮਾ, ਲਲਿਤ ਡੋਗਰਾ, ਮਹੇਸ਼ ਸ਼ਰਮਾ, ਨਰਿੰਦਰ ਸ਼ਰਮਾ, ਰਾਜੇਸ਼ ਸ਼ਰਮਾ, ਕਮਲ ਪੰਤ, ਰਮੇਸ਼ ਸ਼ਰਮਾ ਆਦਿ ਨੇ ਸ੍ਰੀ ਬ੍ਰਾਹਮਣ ਸਭਾ ਸੁੰਦਰ ਨਗਰ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਦੇ ਸਹਿਯੋਗ ਲਈ ਉਨ੍ਹਾਂ ਦੀ ਬਹੁਤ ਪ੍ਰਸੰਸਾ ਕੀਤੀ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਹ ਪੁੰਨ ਕਾਰਜ ਸ੍ਰੀ ਬ੍ਰਾਹਮਣ ਸਭਾ ਵਲੋਂ ਸੈਂਟਰਲ ਸ਼ਾਹਪੁਰ ਚੌਕ ਦੇ ਅਹਾਤੇ ਵਿਚ ਸਮਾਜ ਭਲਾਈ ਸੰਸਥਾਵਾਂ ਅਤੇ ਸਮਾਜ ਦੇ ਅਮੀਰ ਵਰਗ ਦੀ ਮਦਦ ਨਾਲ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਬ੍ਰਾਹਮਣ ਸਭਾ ਪ੍ਰਸ਼ਾਸਨ ਨਾਲ ਤਾਲਮੇਲ ਸਥਾਪਿਤ ਕਰੇਗੀ ਅਤੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਸੰਪਰਕ ਕਰੇਗੀ ਅਤੇ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਮਦਦ ਕਰੇਗੀ | ਉਨ੍ਹਾਂ ਕਿਹਾ ਕਿ ਇਸ ਕੁਦਰਤੀ ਆਫ਼ਤ ਨੇ ਪਠਾਨਕੋਟ ਅਤੇ ਪੂਰੇ ਪੰਜਾਬ, ਹਿਮਾਚਲ ਦੇ ਲੋਕਾਂ 'ਤੇ ਤਬਾਹੀ ਮਚਾ ਦਿੱਤੀ ਹੈ | ਸਾਨੂੰ ਇਸ ਸੰਕਟ ਦੀ ਘੜੀ ਵਿਚ ਸਾਰੇ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ | ਉਨ੍ਹਾਂ ਸਮਾਜ ਦੇ ਅਮੀਰ ਵਰਗ ਨੂੰ ਅਪੀਲ ਕੀਤੀ ਕਿ ਉਹ ਪੀੜਤ ਵਰਗ ਦੀ ਸੇਵਾ ਲਈ ਅੱਗੇ ਆਉਣ | ਇਸ ਮੌਕੇ ਸ੍ਰੀ ਬ੍ਰਾਹਮਣ ਸਭਾ ਸੁੰਦਰ ਨਗਰ ਇਕਾਈ ਤੋਂ ਦੌਲਤ ਰਾਮ ਸ਼ਰਮਾ, ਸ਼ਿਆਮ ਸੁੰਦਰ ਸ਼ਰਮਾ, ਪੰਡਿਤ ਰਾਜ ਕੁਮਾਰ ਸ਼ਰਮਾ, ਨਰਿੰਦਰ ਕੁਮਾਰ ਸ਼ਰਮਾ, ਵਰਿੰਦਰ ਕੁਮਾਰ ਸ਼ਰਮਾ, ਅਸ਼ਵਨੀ ਸ਼ਰਮਾ, ਸੁਮੇਸ਼ ਸ਼ਰਮਾ, ਸ਼ਕਤੀ ਸ਼ਰਮਾ, ਬੰਟੀ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਜਥੇਦਾਰ ਅਮਰੀਕ ਸਿੰਘ ਖਲੀਲਪੁਰ ਤੇ ਮਨਮੋਹਨ ਸਿੰਘ ਪੱਖੋਕੇ ਪਠਾਨਕੋਟ ਦੇ ਅਬਜ਼ਰਵਰ ਨਿਯੁਕ... ਅਗਲੀ ਖ਼ਬਰ ਸ੍ਰੀ ਸਨਾਤਨ ਧਰਮ ਸਭਾ ਦੀ ਮੀਟਿੰਗ
Ad Position 24