16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੀ ਸਲਾਮਤੀ ਲਈ ਅਰਦਾਸ

Ad Position 21
No active advertisement
ਅਜੀਤ ਡੈਸਕ 06-09-2025
ਬਟਾਲਾ, 5 ਸਤੰਬਰ (ਸਤਿੰਦਰ ਸਿੰਘ)-ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਦੇ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ, ਸਮੂਹ ਪੰਜ ਪਿਆਰੇ ਸਾਹਿਬਾਨ, ਗੁਰਦੁਆਰਾ ਬੋਰਡ ਦੇ ਮੁੱਖ ਪ੍ਰਬੰਧਕ ਡਾ. ਵਿਜੈ ਸਤਬੀਰ ਸਿੰਘ, ਗੁਰਦੁਆਰਾ ਬੋਰਡ ਦੇ ਸਮੂਹ ਕਰਮਚਾਰੀ ਅਤੇ ਸਾਧ ਸੰਗਤ ਵਲੋਂ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿਚ ਆਏ ਹੜ੍ਹਾਂ ਦਾ ਸਾਹਮਣਾ ਕਰ ਰਹੀਆਂ ਸਮੂਹ ਪੰਜਾਬ ਦੀਆਂ ਸੰਗਤਾਂ ਨੂੰ ਗੁਰੂ ਸਾਹਿਬ ਇਸ ਅÏਖੇ ਸਮੇਂ ਤੋਂ ਜਲਦ ਤੋਂ ਜਲਦ ਰਾਹਤ ਬਖਸ਼ਣ ਅਤੇ ਇਨ੍ਹਾਂ ਨੂੰ ਦੇਹ ਅਰੋਗਤਾ, ਤੰਦਰੁਸਤੀ ਬਖਸ਼ਣ, ਇਸ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਭੋਗ ਮੌਕੇ ਅੱਜ ਸਿੰਘ ਸਾਹਿਬ ਭਾਈ ਕਸ਼ਮੀਰ ਸਿੰਘ ਹੈੱਡ ਗ੍ਰੰਥੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੀ ਸਮਾਪਤੀ ਕੀਤੀ ਤੇ ਸਿੰਘ ਸਾਹਿਬ ਭਾਈ ਰਾਮ ਸਿੰਘ ਕਾ. ਮੀਤ ਜਥੇਦਾਰ ਵਲੋਂ ਪੰਜਾਬ ਦੀ ਖੁਸ਼ਹਾਲੀ, ਚੜਦੀ ਕਲਾ, ਮੁੜ ਹਰਿਆ-ਭਰਿਆ ਹੋਣ ਤੇ ਛੇਤੀ ਤੋਂ ਛੇਤੀ ਇਹ ਆਫਤ ਦੂਰ ਹੋਣ ਲਈ ਅਰਦਾਸ ਕੀਤੀ ਗਈ | ਇਸ ਮੌਕੇ ਸਮੂਹ ਪੰਜ ਪਿਆਰੇ ਸਾਹਿਬਾਨ ਅਤੇ ਗੁਰਦੁਆਰਾ ਸੱਚਖੰਡ ਬੋਰਡ ਦੇ ਸੁਪਰਡੈਂਟ ਗੁਰਬਚਨ ਸਿੰਘ ਸਿਲੇਦਾਰ, ਡਿਪਟੀ ਸੁਪਰਡੈਂਟ ਹਰਜੀਤ ਸਿੰਘ ਕੜੇਵਾਲੇ, ਸਹਾ. ਸੁਪਰਡੈਂਟ ਬਲਵਿੰਦਰ ਸਿੰਘ ਫੌਜੀ, ਸਹਾ. ਸੁਪਰਡੈਂਟ ਜੈਮਲ ਸਿੰਘ ਢਿੱਲੋਂ, ਸਮੂਹ ਕਰਮਚਾਰੀ ਅਤੇ ਨਾਲ ਹੀ ਵੱਡੀ ਗਿਣਤੀ ਵਿਚ ਹਜ਼ੂਰੀ ਸਾਧ ਸੰਗਤ ਅਤੇ ਦੇਸ਼-ਵਿਦੇਸ਼ ਤੋਂ ਆਈ ਸੰਗਤ ਅਰਦਾਸ ਵਿਚ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਦਾਨੀ ਸੱਜਣ ਜਾਂਚ-ਪਰਖ ਕੇ ਹੀ ਸਹਾਇਤਾ ਕਰਨ- ਬਾਬਾ ਬੇਦੀ, ਸ਼ਾਮਪੁਰਾ ਅਗਲੀ ਖ਼ਬਰ ਪੰਜ ਮੈਂਬਰੀ ਭਰਤੀ ਕਮੇਟੀ ਵਲੋਂ ਜਥੇਦਾਰ ਅਮਰੀਕ ਸਿੰਘ ਖਲੀਲਪੁਰ ਤੇ ਮਨਮੋਹਨ ਸਿੰਘ ਪੱਖੋਕੇ ਪਠਾਨਕੋਟ ਦੇ ਅਬਜ਼ਰਵਰ ਨਿਯੁਕ...
Ad Position 24