16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਚੋਰੀ ਕੀਤੇ 2 ਮੋਟਰਸਾਈਕਲ ਬਰਾਮਦ- 3 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 06-09-2025
ਬਟਾਲਾ, 5 ਸਤੰਬਰ (ਰਾਕੇਸ਼ ਰੇਖੀ)-ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਚੋਰੀ ਹੋਏ 2 ਮੋਟਰਸਾਈਕਲਾਂ ਸਮੇਤ 3 ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸ੍ਰੀ ਹਰਗੋਬਿੰਦਪੁਰ ਦੇ ਏ.ਐੱਸ.ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ | ਗਸ਼ਤ ਦੌਰਾਨ ਕਸਬੇ ਦੀ ਦਾਣਾ ਮੰਡੀ ਨੇੜੇ ਬਿਨਾਂ ਨੰਬਰ ਦੇ ਇਕ ਹੀਰੋ ਸਪਲੈਂਡਰ ਮੋਟਰਸਾਈਕਲ ਨੇੜੇ ਖੜੇ ਇਕ ਨੌਜਵਾਨ ਤੋਂ ਜਦੋਂ ਮੋਟਰਸਾਈਕਲ ਬਾਰੇ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਉਸ ਨੇ ਇਹ ਮੋਟਰਸਾਈਕਲ ਸ੍ਰੀ ਹਰਗੋਬਿੰਦਪੁਰ ਦੇ ਰਹਿਣ ਵਾਲੇ ਗੁਰਸੇਵਕ ਸਿੰਘ ਉਰਫ਼ ਭੂਰਾ ਤੋਂ 2 ਹਜ਼ਾਰ ਰੁਪਏ ਦੇ ਬਦਲੇ ਲਿਆ ਹੈ | ਉਕਤ ਨੌਜਵਾਨ ਦੀ ਪਹਿਚਾਣ ਗੁਰਬਾਲ ਸਿੰਘ ਉਰਫ਼ ਰਾਜਾ ਪੁੱਤਰ ਗੁਰਮੇਜ਼ ਸਿੰਘ ਵਾਸੀ ਰਾਮਪੁਰ ਦੇ ਤੌਰ 'ਤੇ ਕੀਤੀ ਗਈ | ਪੁਲਿਸ ਨੇ ਦੋਹਾਂ ਨੂੰ ਗਿ੍ਫ਼ਤਾਰ ਕਰ ਲਿਆ | ਇਸੇ ਤਰ੍ਹਾਂ ਥਾਣਾ ਸੇਖਵਾਂ ਦੇ ਏ.ਐੱਸ.ਆਈ. ਦੀਦਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਨੈਸ਼ਨਲ ਹਾਈਵੇ 'ਤੇ ਪਿੰਡ ਸੁਚੇਤਗੜ੍ਹ ਨੇੜੇ ਨਾਕਾਬੰਦੀ ਕੀਤੀ ਹੋਈ ਸੀ | ਇਸੇ ਦੌਰਾਨ ਇਕ ਸਪਲੈਂਡਰ ਮੋਟਰਸਾਈਕਲ ਪੀ.ਬੀ.06-ਏ.ਜੀ.2195 'ਤੇ ਇਕ ਨੌਜਵਾਨ ਆਇਆ, ਜਿਸ ਨੇ ਪੁਲਿਸ ਨੂੰ ਵੇਖ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ | ਪੁੱਛਗਿੱਛ ਕਰਨ 'ਤੇ ਉਸ ਨੇ ਦੱਸਿਆ ਕਿ ਇਹ ਮੋਟਰਸਾਈਕਲ ਉਸ ਨੇ ਗੁਰਦਾਸਪੁਰ ਕੋਰਟ ਤੋਂ ਚੋਰੀ ਕੀਤਾ ਸੀ | ਦੋਸ਼ੀ ਸ਼ਾਮਲ ਸਿੰਘ ਵਾਸੀ ਲੰਗਰਵਾਲ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸੋਨੇ ਦੀ ਚੇਨ ਦੀ ਖੋਹ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸੀਨੀਅਰ ਆਈ.ਏ.ਐੱਸ. ਅਧਿਕਾਰੀ ਗੁਰਕਿਰਤ ਕਿ੍ਪਾਲ ਸਿੰਘ ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰ...
Ad Position 24