16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਮੁਕੇਸ਼ ਵਰਮਾ ਵਲੋਂ ਰਾਸ਼ਟਰੀ ਪੁਰਸਕਾਰ ਜੇਤੂ ਰੋਮੇਸ਼ ਮਹਾਜਨ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 06-09-2025
ਬਟਾਲਾ, 5 ਸਤੰਬਰ (ਸਤਿੰਦਰ ਸਿੰਘ)-ਜਗਤ ਪੰਜਾਬੀ ਸਭਾ ਕੈਨੇਡਾ ਦੀ ਸੂਬਾਈ ਇਕਾਈ ਦੇ ਮੁਖੀ ਮੁਕੇਸ਼ ਵਰਮਾ ਨੇ ਜ਼ਿਲ੍ਹਾ ਬਾਲ ਭਲਾਈ ਕੌਂਸਲ ਗੁਰਦਾਸਪੁਰ ਦੇ ਆਨਰੇਰੀ ਸਕੱਤਰ ਰੋਮੇਸ਼ ਮਹਾਜਨ ਰਾਸ਼ਟਰੀ ਪੁਰਸਕਾਰ ਜੇਤੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੁਆਰਾ ਕੀਤੀਆਂ ਜਾ ਰਹੀਆਂ ਸਮਾਜਿਕ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਨਸ਼ਾ ਛੁਡਾਊ ਕੇਂਦਰ ਗੁਰਦਾਸਪੁਰ ਵਿਚ ਦਾਖਲ ਮਰੀਜ਼ਾਂ ਦੀ ਹਾਲਤ ਬਾਰੇ ਵੀ ਪੁੱਛਿਆ | ਇਸ ਮੌਕੇ ਮੁਕੇਸ਼ ਵਰਮਾ ਨੇ ਕਿਹਾ ਕਿ ਰੋਮੇਸ਼ ਮਹਾਜਨ ਪੂਰੀ ਸ਼ਰਧਾ ਤੇ ਇਮਾਨਦਾਰੀ ਨਾਲ ਸਮਾਜ ਪ੍ਰਤੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਜੋ ਕਿ ਸ਼ਲਾਘਾਯੋਗ ਹੈ | ਉਨ੍ਹਾਂ ਕਿਹਾ ਕਿ ਗਰੀਬ ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਲਈ ਉਨ੍ਹਾਂ ਦੁਆਰਾ ਖੋਲਿ੍ਹਆ ਗਿਆ ਸਕੂਲ ਅਤੇ ਅਨਾਥ ਬੱਚਿਆਂ ਲਈ ਸ਼ੁਰੂ ਕੀਤਾ ਗਿਆ ਪੰਘੂੜਾ ਮੁਹਿੰਮ ਆਪਣੇ-ਆਪ ਵਿਚ ਇਕ ਵਿਲੱਖਣ ਪਹਿਲ ਹੈ | ਏਨਾ ਹੀ ਨਹੀਂ, ਉਨ੍ਹਾਂ ਨੇ ਪਿਛਲੇ ਚਾਰ ਦਿਨਾਂ ਤੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਦਵਾਈਆਂ ਤੇ ਰਾਸ਼ਨ ਸਮੱਗਰੀ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਪ੍ਰਸ਼ੰਸਾ ਕੀਤੀ | ਸਮਾਜ ਲਈ ਉਨ੍ਹਾਂ ਵਲੋਂ ਕੀਤੇ ਜਾ ਰਹੇ ਸ਼ਾਲਾਘਾਯੋਗ ਕਾਰਜਾਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਜਗਤ ਪੰਜਾਬੀ ਸਭਾ ਵਲੋਂ ਮਾਂ ਬੋਲੀ ਪੰਜਾਬੀ ਦੇ ਨਾਲ-ਨਾਲ ਸ਼ਾਹਮੁਖੀ ਅਤੇ ਹੋਰ ਭਾਸ਼ਾਵਾਂ ਦੇ ਪ੍ਰਚਾਰ ਲਈ ਤਿਆਰ ਕੀਤੀ ਗਈ ਕਿਤਾਬ 'ਕਾਇਦਾ ਏ ਨੂਰ' ਭੇਟ ਕਰ ਕੇ ਉਨ੍ਹਾਂ ਦਾ ਸਨਮਾਨ ਕੀਤਾ | ਇਸ ਮੌਕੇ ਆਨਰੇਰੀ ਸਕੱਤਰ ਰੋਮੇਸ਼ ਮਹਾਜਨ ਨੇ ਜਗਤ ਪੰਜਾਬੀ ਸਭਾ ਦੇ ਸੂਬਾ ਪ੍ਰਧਾਨ ਮੁਕੇਸ਼ ਵਰਮਾ ਦਾ ਸਵਾਗਤ ਜ਼ਿਲ੍ਹਾ ਬਾਲ ਭਲਾਈ ਪ੍ਰੀਸ਼ਦ ਵਲੋਂ ਆਪਣੀਆਂ ਗਤੀਵਿਧੀਆਂ ਬਾਰੇ ਤਿਆਰ ਕੀਤਾ ਗਿਆ ਇਕ ਸੋਵੀਨਾਰ ਭੇਟ ਕਰ ਕੇ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਵਲੋਂ ਭੇਜੀ ਰਾਸ਼ਨ ਸਮੱਗਰੀ ਰਾਜਨਬੀਰ ਸਿੰਘ ਘੁਮਾਣ ਨੇ ਹੜ੍ਹ ਪੀੜਤਾਂ ਨੂੰ ਵੰਡੀ ਅਗਲੀ ਖ਼ਬਰ ਸੋਨੇ ਦੀ ਚੇਨ ਦੀ ਖੋਹ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ
Ad Position 24