16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਆਮ ਆਦਮੀ ਪਾਰਟੀ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੇ ਨਾਲ ਖੜ੍ਹੀ -ਆਪ ਆਗੂ

Ad Position 21
No active advertisement
ਅਜੀਤ ਡੈਸਕ 06-09-2025
ਡੇਹਰੀਵਾਲ ਦਰੋਗਾ, 5 ਸਤੰਬਰ (ਹਰਦੀਪ ਸਿੰਘ ਸੰਧੂ)-ਜ਼ਿਲ੍ਹਾ ਗੁਰਦਾਸਪੁਰ ਨਾਲ ਸੰਬੰਧਿਤ ਵੱਖ-ਵੱਖ ਪਿੰਡਾਂ ਵਿਚ ਸਥਿਤੀ ਗੰਭੀਰ ਬਣੀ ਹੋਈ ਹੈ ਅਤੇ ਕਈ ਪਿੰਡਾਂ ਵਿਚ ਪਾਣੀ ਆਉਣ ਕਾਰਨ ਲੋਕ ਘਰਾਂ ਤੋਂ ਬੇਘਰ ਹੋਏ ਹਨ | ਇਨ੍ਹਾਂ ਪੀੜਤ ਪਰਿਵਾਰਾਂ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਚੱਟਾਂਨ ਵਾਂਗ ਖੜੀ ਸੀ ਤੇ ਹਮੇਸ਼ਾ ਖੜੀ ਰਹੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਚੇਅਰਮੈਨ ਜਸਪਾਲ ਸਿੰਘ ਪੰਧੇਰ, ਸਰਪੰਚ ਜਗਤਾਰ ਸਿੰਘ ਡੇਹਰੀਵਾਲ ਦਰੋਗਾ, ਮਨਿੰਦਰਪਾਲ ਸਿੰਘ ਘੁੰਮਣ ਤੇ ਸਰਪੰਚ ਗੁਰਨਾਮ ਸਿੰਘ ਪਸਨਾਵਾਲ ਨੇ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਬਚਾਅ ਕਾਰਜਾਂ ਲਈ ਆਪਣਾ ਹੈਲੀਕਾਪਟਰ ਵੀ ਤਾਇਨਾਤ ਕਰ ਦਿੱਤਾ ਹੈ | ਉਨ੍ਹਾਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਪੰਜਾਬ ਦੇ ਅਜਿਹੇ ਹਾਲਾਤਾਂ ਅਤੇ ਕੁਦਰਤੀ ਆਫਤਾਂ ਦੌਰਾਨ ਲੋਕਾਂ ਦੇ ਨਾਲ ਖੜੀ ਸੀ ਅਤੇ ਹਮੇਸ਼ਾ ਖੜੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਫੋਕਲੋਰ ਰਿਸਰਚ ਅਕਾਦਮੀ ਤੇ ਰੋਟਰੀ ਕਲੱਬ ਅੰਮਿ੍ਤਸਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਮੱਗਰੀ ਵੰਡੀ ਅਗਲੀ ਖ਼ਬਰ ਚੋਰਾਂ ਨੇ 6 ਟਰਾਂਸਫ਼ਾਰਮਰਾਂ ਨੂੰ ਬਣਾਇਆ ਨਿਸ਼ਾਨਾ
Ad Position 24