16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਫੋਕਲੋਰ ਰਿਸਰਚ ਅਕਾਦਮੀ ਤੇ ਰੋਟਰੀ ਕਲੱਬ ਅੰਮਿ੍ਤਸਰ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਮੱਗਰੀ ਵੰਡੀ

Ad Position 21
No active advertisement
ਅਜੀਤ ਡੈਸਕ 06-09-2025
ਫ਼ਤਹਿਗੜ੍ਹ ਚੂੜੀਆਂ, 5 ਸਤੰਬਰ (ਅਵਤਾਰ ਸਿੰਘ ਰੰਧਾਵਾ)-ਡੇਰਾ ਬਾਬਾ ਨਾਨਕ ਅਤੇ ਨੇੜਲੇ ਸਰਹੱਦੀ ਖੇਤਰ ਅੰਦਰ ਹੜ੍ਹ ਤੋਂ ਪ੍ਰਭਾਵਿਤ ਹੋਏ ਲੋਕਾਂ ਲਈ ਫੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ, ਰੋਟਰੀ ਕਲੱਬ ਅੰਮਿ੍ਤਸਰ ਸਿਵਲ ਲਾਈਨ ਦੇ ਜਨਰਲ ਸਕੱਤਰ ਕਮਲ ਉਪਲ, ਨਿਧੀ ਸਿਧਵਾਨੀ, ਸੇਵਾ ਮੁਕਤ ਇੰਸਪੈਕਟਰ ਦਿਲਬਾਗ ਸਿੰਘ, ਹਰਜੀਤ ਸਿੰਘ ਸਰਕਾਰੀਆ ਆਦਿ ਟੀਮ ਸਮੇਤ ਪਹੁੰਚੇ | ਇਸ ਮੌਕੇ ਉਨ੍ਹਾਂ ਨੇ ਸੱਕੀ ਨਾਲੇ ਨਾਲ ਲਗਦੇ ਸ਼ਾਹਪੁਰ ਜਾਜਨ ਸਮੇਤ ਹੋਰ ਖੇਤਰ ਵਿਚ ਬੀਤੇ ਦਿਨਾਂ ਤੋਂ ਹੜ੍ਹ ਦੀ ਮਾਰ ਵਿਚ ਫਸੇ ਹੋਏ ਲੋੜਵੰਦਾਂ ਲਈ ਰਾਹਤ ਸਮਗਰੀ ਦੇ ਨਾਲ ਮੋਮਬੱਤੀਆਂ, ਮੱਛਰਦਾਨੀਆਂ, ਆਡੋਮਾਸ, ਟਾਰਚਾਂ ਅਤੇ ਬੱਚਿਆਂ ਲਈ ਲੋੜੀਂਦੀ ਸਮਗਰੀ ਵੰਡੀ | ਰਮੇਸ਼ ਯਾਦਵ, ਕਮਲ ਉਪਲ ਅਤੇ ਨਿਧੀ ਸਿਧਵਾਨੀ ਨੇ ਕਿਹਾ ਕਿ ਸੂਬਾ ਵਾਸੀਆਂ ਵਲੋਂ ਬਹੁਤ ਵੱਡਾ ਹੰਭਲਾ ਮਾਰ ਕੇ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾ ਰਹੀ ਹੈ ਪਰ ਪਾਣੀ ਉਤਰਨ ਤੋਂ ਬਾਅਦ ਅਸਲ ਸਥਿਤੀ ਦਾ ਸਾਹਮਣਾ ਆਵੇਗੀ ਕਿ ਹੜ੍ਹ ਪੀੜਤਾਂ ਨੂੰ ਕਿਨ੍ਹਾਂ ਚੀਜ਼ਾਂ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਅਸੀਂ ਹੜ੍ਹ ਪੀੜਤਾਂ ਦੀ ਮਦਦ ਲਈ ਹੈਸੀਅਤ ਮੁਤਾਬਕ ਵਧ ਚੜ੍ਹ ਕੇ ਯੋਗਦਾਨ ਪਾਉਂਦੇ ਰਹਾਂਗੇ |
Ad Position 22
No active advertisement
ਪਿਛਲੀ ਖ਼ਬਰ ਕਲਾਨੌਰ 'ਚ ਖੰਡਰ ਇਮਾਰਤਾਂ ਡਿੱਗਣ ਕਾਰਨ ਲੋਕਾਂ ਲਈ ਬਣੀਆਂ ਖ਼ਤਰਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੇ ਨਾਲ ਖੜ੍ਹੀ -ਆਪ ਆਗੂ
Ad Position 24