16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹਾਂ ਦਾ ਪਾਣੀ ਪਿੰਡਾਂ ਦੇ ਆਲੇ-ਦੁਆਲੇ ਫਿਰਨ ਨਾਲ ਇਲਾਕੇ 'ਚ ਭਿਆਨਕ ਬਿਮਾਰੀਆਂ ਫੈਲਣ ਦਾ ਡਰ

Ad Position 21
No active advertisement
ਅਜੀਤ ਡੈਸਕ 06-09-2025
ਗੁਰਦਾਸਪੁਰ, 5 ਸਤੰਬਰ (ਅਸ਼ੋਕ ਸ਼ਰਮਾ)-ਦਰਿਆ ਬਿਆਸ ਨੇੜੇ ਤਿੰਨ ਦਰਜਨ ਤੋਂ ਵੱਧ ਪਿੰਡਾਂ ਵਿਚ ਹੜ੍ਹਾਂ ਦਾ ਪਾਣੀ ਅਜੇ ਤੱਕ ਆਲੇ ਦੁਆਲੇ ਖੜ੍ਹਾ ਰਹਿਣ ਕਰਕੇ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਫੈਲਣ ਦਾ ਲੋਕਾਂ ਨੇ ਖ਼ਦਸ਼ਾ ਜ਼ਾਹਿਰ ਕੀਤਾ ਹੈ | ਇਸ ਸਬੰਧੀ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਸੇਖਵਾਂ, ਜ਼ੋਨ ਇੰਚਾਰਜ ਤੇ ਜ਼ਿਲ੍ਹਾ ਉਪ ਪ੍ਰਧਾਨ ਮਾਸਟਰ ਸੁਭਾਸ਼ ਮੇਘੀਆਂ ਨੇ ਦੱਸਿਆ ਕਿ ਦਰਿਆ ਬਿਆਸ 'ਚ ਪੌਂਗ ਡੈਮ ਦਾ ਪਾਣੀ ਵਧੇਰੇ ਮਾਤਰਾ ਵਿਚ ਆਉਣ ਕਰਕੇ ਨੀਵੇਂ ਖੇਤਰਾਂ ਵਿਚ ਪਾਣੀ ਜਮਾਂ ਹੋਣ ਨਾਲ ਲੋਕਾਂ ਅੰਦਰ ਕਾਫੀ ਡਰ ਪਾਇਆ ਜਾ ਰਿਹਾ ਹੈ | ਪਰ ਇਸ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਕੋਈ ਧਿਆਨ ਨਹੀਂ ਦੇ ਰਿਹਾ | ਜਿਸ ਕਰਕੇ ਇਲਾਕੇ ਦੇ ਲੋਕ ਚਿੰਤਾ ਦੇ ਆਲਮ ਵਿਚ ਹਨ | ਉਨ੍ਹਾਂ ਦੱਸਿਆ ਕਿ ਬੇਟ ਇਲਾਕੇ ਦੇ ਨੀਵੇਂ ਪਿੰਡ ਖ਼ਾਸ ਕਰਕੇ ਟਾਂਡਾ, ਦਊਵਾਲ, ਭੈਣੀ ਮੀਲਮਾਂ, ਸੈਦੋਵਾਲ ਕਲਾ, ਪੁਰਾਣਾ ਸ਼ਾਲਾ, ਮੇਘੀਆਂ, ਸੁੰਦੜਾ, ਗੁਰੀਆ, ਛੀਨਾ ਬੇਟ, ਚੰਦਰਭਾਨ, ਚੇਚੀਆਂ ਛੋੜੀਆਂ ਤੇ ਹੋਰ ਪਿੰਡਾਂ ਅੰਦਰ ਅਜੇ ਅਜਿਹੀ ਸਥਿਤੀ ਬਣੀ ਹੋਈ ਹੈ ਕਿ ਇਨ੍ਹਾਂ ਥਾਵਾਂ 'ਤੇ ਅਜੇ ਵੀ ਤਿੰਨ ਤਿੰਨ ਫੁੱਟ ਪਾਣੀ ਖੜ੍ਹਾ ਹੈ | ਜਿਸ ਕਰਕੇ ਮੱਖੀਆਂ-ਮੱਛਰ ਵੀ ਵਧੇਰੇ ਭਰਮਾਰ ਹੈ ਅਤੇ ਲੋਕ ਕਈ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਦੀ ਗਿ੍ਫ਼ਤ ਵਿਚ ਆ ਰਹੇ ਹਨ | ਉਨ੍ਹਾਂ ਦੱਸਿਆ ਕਿ ਕਈ ਪਿੰਡਾਂ ਵਿਚ ਦਸਤ, ਮਲੇਰੀਆ ਤੇ ਡੇਂਗੂ ਵਰਗੀਆਂ ਬਿਮਾਰੀਆਂ ਨੇ ਜ਼ੋਰ ਫੜ ਲਿਆ ਹੈ | ਇਨ੍ਹਾਂ ਪਿੰਡਾਂ ਦਾ ਪਾਣੀ ਪੀਣ ਯੋਗ ਨਹੀਂ ਰਿਹਾ | ਜਦਕਿ ਇਸ ਪਾਸੇ ਸਿਹਤ ਵਿਭਾਗ ਗੁਰਦਾਸਪੁਰ ਬਿਲਕੁਲ ਵੀ ਗੰਭੀਰ ਨਹੀਂ | ਇਲਾਕਾ ਵਾਸੀਆਂ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਮੰਗ ਕੀਤੀ ਕਿ ਮੁੱਢਲਾ ਸਿਹਤ ਕੇਂਦਰਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਜਾਣ ਅਤੇ ਟੀਮਾਂ ਬਣਾ ਕੇ ਲੋਕਾਂ ਦੀ ਸਿਹਤ ਸਹੂਲਤਾਂ ਵੱਲ ਧਿਆਨ ਦਿੱਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਔਰਤ ਤੋਂ ਪਰਸ ਖੋਹਣ ਵਾਲੇ ਲੁਟੇਰੇ ਨਾਮਜ਼ਦ ਅਗਲੀ ਖ਼ਬਰ ਸਾਬਕਾ ਸਰਪੰਚ ਸਿਵਰਾਜ ਸਿੰਘ ਬਾਠ ਦੀ ਪਤਨੀ ਦਾ ਪਿੰਡ ਛਿਛਰੇਵਾਲ ਵਿਖੇ ਹੋਇਆ ਸਸਕਾਰ
Ad Position 24