16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸਿਹਤ ਸਹੂਲਤਾਂ ਪਹੁੰਚਾਉਣ 'ਤੇ ਡੀ. ਸੀ. ਵਲੋਂ ਸਿਹਤ ਮੁਲਾਜ਼ਮਾਂ ਦੀ ਹੌਸਲਾ ਅਫ਼ਜ਼ਾਈ

Ad Position 21
No active advertisement
ਅਜੀਤ ਡੈਸਕ 06-09-2025
ਗੁਰਦਾਸਪੁਰ, 5 ਸਤੰਬਰ (ਅਸ਼ੋਕ ਸ਼ਰਮਾ)-ਗੁਰਦਾਸਪੁਰ ਦੇ ਬੇਟ ਖੇਤਰ ਅੰਦਰ ਦਰਿਆ ਬਿਆਸ ਦੇ ਪਾਣੀ ਨੇ ਕਾਫੀ ਤਬਾਹੀ ਮਚਾਈ ਹੋਈ ਹੈ ਅਤੇ ਪਿੰਡਾਂ ਦੇ ਆਲੇ ਦੁਆਲੇ ਕਾਫੀ ਪਾਣੀ ਖੜ੍ਹਾ ਹੈ | ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਲਈ ਸਬ ਸਿਡਰੀ ਹੈਲਥ ਸੈਂਟਰ ਸੈਦੋਵਾਲ ਕਲਾ ਦੀ ਟੀਮ ਤੇ ਹੋਰ ਡਿਸਪੈਂਸਰੀਆਂ ਦੀਆਂ ਟੀਮਾਂ ਪੀ.ਐਚ.ਸੀ ਕਾਹਨੂੰਵਾਨ ਦੇ ਐਸ.ਐਮ.ਓ ਡਾ: ਨੀਲਮ ਦੀ ਅਗਵਾਈ ਹੇਠ ਕੰਮ ਕਰ ਰਹੀਆਂ ਹਨ ਜੋ ਪ੍ਰਭਾਵਿਤ ਲੋਕਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਵਾਂ ਪ੍ਰਦਾਨ ਕਰ ਰਹੀਆਂ ਹਨ | ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰਦਲਵਿੰਦਰਜੀਤ ਸਿੰਘ ਨੇ ਫੇਸਬੁਕ 'ਤੇ ਪੋਸਟ ਕਰਦੇ ਹੋਏ ਸਿਹਤ ਵਿਭਾਗ ਦੀ ਟੀਮ ਦੀ ਹੌਸਲਾ ਅਫ਼ਜਾਈ ਕੀਤੀ ਤੇ ਹੋਰ ਨਿਰੰਤਰ ਲੋਕਾਂ ਦੀ ਸੇਵਾ ਲਈ ਅੱਗੇ ਆਉਣ ਦਾ ਸੁਨੇਹਾ ਦਿੱਤਾ | ਉਨ੍ਹਾਂ ਦੱਸਿਆ ਕਿ ਮੋਬਾਈਲ ਟੀਮਾਂ ਦਾ ਪਿੰਡਾਂ ਅੰਦਰ ਲੋਕਾਂ ਨੂੰ ਕਾਫੀ ਸਹਿਯੋਗ ਮਿਲ ਰਿਹਾ ਹੈ, ਸਿਹਤ ਸਹੂਲਤਾਵਾਂ ਸਮੇਂ ਸਿਰ ਪ੍ਰਦਾਨ ਹੋ ਰਹੀਆਂ ਹਨ | ਇਹ ਜਾਣਕਾਰੀ ਸਾਂਝੇ ਕਰਦੇ ਹੋਏ ਮਹਿੰਦਰ ਪਾਲ ਐਚ.ਆਈ, ਦਲੀਪ ਰਾਜ ਐਚ ਆਈ, ਲਖਵਿੰਦਰ ਸਿੰਘ ਐਚ.ਆਈ, ਗੁਰਮੀਤ ਸਿੰਘ, ਜੋਗਾ ਸਿੰਘ, ਮਨਪ੍ਰੀਤ ਸਿੰਘ, ਬਲਰਾਜ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਸੈਣੀ ਨੋਡਲ ਅਫ਼ਸਰ ਦੀ ਅਗਵਾਈ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਨੀਲਮ ਦੀ ਦੇਖਰੇਖ ਹੇਠ ਸਿਹਤ ਸਹੂਲਤਾਵਾਂ ਪ੍ਰਧਾਨ ਕਰਨ ਵਾਸਤੇ ਕੋਈ ਕਸਰ ਨਹੀਂ ਛੱਡੀ ਜਾ ਰਹੀ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤ ਪਿੰਡਾਂ 'ਚ ਮੁਫਤ ਮੈਡੀਕਲ ਕੈਂਪ ਲਗਾਏ ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਦੀਆਂ ਸੰਗਤਾਂ ਨੇ ਹੜ੍ਹ ਪ੍ਰਭਾਵਿਤ ਇਲਾਕੇ 'ਚ 150 ਪਸ਼ੂ ਫੀਡ ਦੇ ਵੰਡੇ ਬੈਗ
Ad Position 24