16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਐਕਸੈਲਸੀਅਰ ਸਕੂਲ ਬਿਜਲੀਵਾਲ ਵਿਖੇ ਅਧਿਆਪਕ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 06-09-2025
ਕਿਲ੍ਹਾ ਲਾਲ ਸਿੰਘ, 5 ਸਤੰਬਰ (ਬਲਬੀਰ ਸਿੰਘ)-ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਅਧਿਆਪਕ ਦਿਵਸ ਮਨਾਉਣ ਲਈ ਸਾਰੇ ਅਧਿਆਪਕ ਸਕੂਲ ਵਿਚ ਇਕੱਤਰ ਹੋਏ ਅਤੇ ਸਭ ਤੋਂ ਪਹਿਲਾਂ ਸਾਰੇ ਅਧਿਆਪਕਾਂ ਵਲੋਂ ਮਿਲ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੇ ਭਲੇ ਅਤੇ ਚੜ੍ਹਦੀ ਕਲਾ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਤਾਂ ਜੋ ਪ੍ਰਮਾਤਮਾ ਇਨ੍ਹਾਂ ਲੋਕਾਂ ਨੂੰ ਆਈ ਮੁਸੀਬਤ ਨਾਲ ਜੂਝਣ ਦਾ ਬਲ ਬਖਸ਼ਣ ਅਤੇ ਪ੍ਰਮਾਤਮਾ ਦੀ ਕਿ੍ਪਾ ਨਾਲ ਸਭ ਕੁਝ ਜਲਦ ਤੋਂ ਜਲਦ ਠੀਕ ਹੋ ਜਾਵੇ | ਪਿ੍ੰਸੀਪਲ ਸ੍ਰੀਮਤੀ ਤੇਜਿੰਦਰ ਕੌਰ ਨੇ ਬਹੁਤ ਹੀ ਭਾਵੁਕ ਹੁੰਦੇ ਹੋਏ ਹੜ੍ਹ ਪੀੜਤ ਲੋਕਾਂ ਪ੍ਰਤੀ ਹਮਦਰਦੀ ਪਰਗਟ ਕੀਤੀ ਅਤੇ ਉਨ੍ਹਾਂ ਨੇ ਅਧਿਆਪਕ ਦਿਵਸ ਸਬੰਧੀ ਵਿਚਾਰ ਪ੍ਰਗਟ ਕਰਦੇ ਹੋਏ ਦੱਸਿਆ ਕਿ ਹਰ ਸਾਲ ਅਧਿਆਪਕ ਦਿਵਸ ਭਾਰਤ ਦੇ ਦੂਜੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਜੀ ਦੇ ਜਨਮ ਦਿਵਸ ਦੇ ਰੂਪ ਵਿਚ 5 ਸਤੰਬਰ ਨੂੰ ਮਨਾਇਆ ਜਾਂਦਾ ਹੈ | ਡਾ. ਰਾਧਾ ਕ੍ਰਿਸ਼ਨਨ ਇਕ ਪ੍ਰਸਿੱਧ ਵਿਦਵਾਨ, ਆਦਰਸ਼ ਅਧਿਆਪਕ ਅਤੇ ਮਹਾਨ ਸੁਤੰਤਰਤਾ ਸੈਲਾਨੀ ਸਨ | ਇਸ ਮੌਕੇ ਉਪ ਚੇਅਰਮੈਨ ਸ: ਨਵਤੇਜ ਸਿੰਘ ਨੇ ਦੱਸਿਆ ਕਿ ਇਹ ਦਿਨ ਅਧਿਆਪਕਾਂ ਦੇ ਸਨਮਾਨ ਵਿਚ ਮਨਾਇਆ ਜਾਂਦਾ ਹੈ, ਕਿਉਂਕਿ ਇਹ ਦਿਨ ਹਰ ਅਧਿਆਪਕ ਲਈ ਖ਼ਾਸ ਹੁੰਦਾ ਹੈ | ਅਧਿਆਪਕ ਦਿਵਸ ਨੂੰ ਨਿਵੇਕਲੇ ਢੰਗ ਨਾਲ ਮਨਾਉਣ ਲਈ ਮੈਡਮ ਹਰਪ੍ਰੀਤ ਕੌਰ, ਗੁਰਪ੍ਰੀਤ ਕੌਰ ਅਤੇ ਸਰਬਜੀਤ ਕੌਰ ਵਲੋਂ ਇਕ ਵਧੀਆ ਪ੍ਰੋਗਰਾਮ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਅਧਿਆਪਕਾਂ ਨੇ ਆਪਣੇ ਵਿਚਾਰ ਪੇਸ਼ ਕੀਤੇ | ਮੈਡਮ ਬਲਜਿੰਦਰ ਕੌਰ ਨੇ ਦੱਸਿਆ ਕਿ ਇਕ ਅਧਿਆਪਕ ਹੀ ਹੈ, ਜੋ ਵਿਦਿਆਰਥੀਆਂ ਨੂੰ ਚੰਗੇ ਤੇ ਮਾੜੇ ਰਸਤੇ ਦੀ ਪਹਿਚਾਣ ਕਰਵਾਉਂਦਾ ਹੈ | ਸਮੂਹ ਸਟਾਫ਼ ਮੈਂਬਰਾਂ ਨੇ ਅਧਿਆਪਕ ਦਿਵਸ ਮਨਾਉਂਦੇ ਹੋਏ ਮਿਲ ਕੇ ਪ੍ਰਣ ਲਿਆ ਕਿ ਸਾਨੂੰ ਇਸ ਕਿੱਤੇ ਨਾਲ ਜੁੜ ਕੇ ਮਾਣ ਮਹਿਸੂਸ ਹੁੰਦਾ ਹੈ ਤੇ ਅਸੀਂ ਪ੍ਰਣ ਕਰਦੇ ਹਾਂ ਕਿ ਅਸੀਂ ਕੰਮ ਨੂੰ ਇਮਾਨਦਾਰੀ, ਮਿਹਨਤ, ਲਗਨ, ਭਾਵਨਾ ਅਤੇ ਸਿੱਦਤ ਨਾਲ ਕਰਾਂਗੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰੱਤਾਖੇੜਾ ਮੁਕਤਸਰ ਤੋਂ ਹੜ੍ਹ ਰਾਹਤ ਸਮੱਗਰੀ ਲੈ ਕੇ ਸੰਗਤਾਂ ਕਾਰ ਸੇਵਾ ਸਰਹਾਲੀ ਸਾਹਿਬ ਦੇ ਹੈੱਡਕੁਆਰਟਰ ਪਹੁੰਚੀਆਂ... ਅਗਲੀ ਖ਼ਬਰ ਪਿੰਡ ਗਾਲੋਵਾਲ ਵਾਸੀਆਂ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮੱਗਰੀ ਭੇਜੀ
Ad Position 24