22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਟਰੱਕ ਰਵਾਨਾ

Ad Position 21
No active advertisement
ਅਜੀਤ ਡੈਸਕ 07-09-2025
ਬਟਾਲਾ, 6 ਸਤੰਬਰ (ਸਤਿੰਦਰ ਸਿੰਘ)-ਹੜ੍ਹ ਪ੍ਰਭਾਵਿਤ ਲੋਕਾਂ ਲਈ ਵਿਧਾਨ ਸਭਾ ਹਲਕਾ ਬਟਾਲਾ ਤੋਂ ਸੀਨੀਅਰ ਕਾਂਗਰਸੀ ਲੀਡਰ ਐਡਵੋਕੇਟ ਅਮਨਦੀਪ ਜੈਂਤੀਪੁਰ ਵਲੋਂ ਸਥਾਨਕ ਦਾਣਾ ਮੰਡੀ ਤੋਂ ਰਾਹਤ ਸਮੱਗਰੀ ਦੇ ਟਰੱਕ ਰਵਾਨਾ ਕੀਤੇ ਗਏ | ਇਸ ਮੌਕੇ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਪਿੰਡਾਂ ਵਿਚ ਹੜ੍ਹਾਂ ਨੇ ਭਾਰੀ ਨੁਕਸਾਨ ਕੀਤਾ ਹੈ | ਲੋਕ ਸਭਾ ਮੈਂਬਰ ਸ: ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਪਿੰਡਾਂ ਅੰਦਰ ਲਗਾਤਾਰ ਮਦਦ ਪਹੁੰਚਾਈ ਜਾ ਰਹੀ ਹੈ | ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਪਿੰਡ ਕੋਟਲੀ ਸੂਰਤ ਮੱਲ੍ਹੀ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਭੰਮਰਾ ਪੈਲੇਸ ਕੋਟਲੀ ਸੂਰਤ ਮੱਲ੍ਹੀ ਵਿਖੇ ਰਾਹਤ ਕੈਂਪ ਬਣਾਇਆ ਗਿਆ ਹੈ | ਉਥੋਂ ਲਗਾਤਾਰ ਵੱਖ-ਵੱਖ ਪਿੰਡਾਂ ਵਿਚ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ ਅਤੇ ਇਸ ਮੁਸ਼ਕਿਲ ਸੰਕਟ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਰਾਹਤ ਕੈਂਪ ਵਿਚ ਉਨ੍ਹਾਂ ਦੀ ਟੀਮ ਹਰ ਸਮੇਂ ਮੌਜ਼ੂਦ ਹੈ, ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਚੀਜ਼ ਦੀ ਲੋੜ ਹੋਵੇ ਤਾਂ ਉਹ ਪਹੁੰਚ ਕਰ ਸਕਦੇ ਹਨ | ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਅੱਜ ਬਟਾਲਾ ਤੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮੰਗ ਅਨੁਸਾਰ 8 ਟਰੱਕਾਂ ਵਿਚ ਪਸ਼ੂਆਂ ਦਾ ਚਾਰਾ, ਫੀਡ ਵੇਰਕਾ, ਚੋਕਰ, ਆਟਾ ਅਤੇ ਇਕ ਗੱਡੀ ਮੈਡੀਕਲ ਸੇਵਾਵਾਂ ਦੀ ਭੇਜੀ ਗਈ ਹੈ, ਜਿਸ ਵਿਚ ਲੋਕਾਂ ਲਈ ਦਵਾਈਆਂ ਤੇ ਹੋਰ ਮੈਡੀਕਲ ਨਾਲ ਸਬੰਧਿਤ ਚੀਜ਼ਾਂ ਰਵਾਨਾ ਕੀਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਇਹ ਸਮਾਂ ਸੰਕਟ ਦਾ ਹੈ, ਲੇਕਿਨ ਅਸੀਂ ਸਾਰੇ ਅਤੇ ਸਮੁੱਚੀ ਕਾਂਗਰਸ ਪਾਰਟੀ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਹੜ੍ਹ ਪ੍ਰਭਾਵਿਤ ਲੋਕ ਮੁੜ ਤੋਂ ਆਪਣੇ ਪੈਰਾਂ ਉਪਰ ਖੜ੍ਹੇ ਨਹੀਂ ਹੋ ਜਾਂਦੇ, ਉਨ੍ਹਾਂ ਦੀ ਨਿਰੰਤਰ ਮਦਦ ਕੀਤੀ ਜਾਵੇਗੀ | ਇਸ ਮੌਕੇ ਕੌਂਸਲਰ ਹਰਿੰਦਰ ਸਿੰਘ, ਕੌਂਸਲਰ ਸੁਧੀਰ ਚੰਦਾ, ਕੌਂਸਲਰ ਜਰਮਨਜੀਤ ਬਾਜਵਾ, ਕੌਂਸਲਰ ਸੁਖਦੇਵ ਸਿੰਘ ਬਾਜਵਾ, ਕੌਂਸਲਰ ਕਸਤੂਰੀ ਲਾਲ, ਕੌਂਸਲਰ ਸਰਦੂਲ ਸਿੰਘ, ਕੌਂਸਲਰ ਅਨਿਲ ਕੁਮਾਰ ਬੱਬੀ ਸੇਖੜੀ, ਕੌਂਸਲਰ ਅਰਵਿੰਦ ਰਾਣੋ ਸੇਖੜੀ, ਕੌਂਸਲਰ ਬਾਵਾ ਸਿੰਘ, ਕੌਂਸਲਰ ਸਰਬਜੀਤ ਸਿੰਘ ਬਾਜਵਾ, ਕੌਂਸਲਰ ਜਗੀਰ ਖੋਖਰ, ਕੌਂਸਲਰ ਅਸ਼ੋਕ ਕੁਮਾਰ, ਸਰਪੰਚ ਭੁਪਿੰਦਰ ਸਿੰਘ ਬਹਿਲੂਵਾਲ, ਗੋਨਾ ਐੱਮ.ਸੀ., ਸਿਟੀ ਪ੍ਰਧਾਨ ਸਵਰਨ ਸਿੰਘ ਮੁੱਢ, ਸੀਨੀਅਰ ਕਾਂਗਰਸੀ ਆਗੂ ਰਮੇਸ਼ ਬੂਰਾ, ਭੋਲਾ ਪੁਰੀ, ਹਰਬੀਰ ਮਸਾਣੀਆਂ, ਸੰਨੀ ਬੱਬਰ, ਸੋਨੂੰ ਸ਼ੇਰਗਿੱਲ, ਜਗਜੋਤ ਸਿੰਘ, ਸਵਿੰਦਰ ਸਿੰਘ ਕਲੇਰ, ਵਿੱਕੀ ਹਾਈ ਫਾਈਵ ਹੋਟਲ ਵਾਲੇ, ਰਕੇਸ਼ ਬਿੱਟੂ, ਰਿੰਕੂ ਡੇਰਾਰੋਡ, ਪਿੰਡ ਅਠਵਾਲ, ਕਲੇਰ, ਸੁਚੇਤਗੜ੍ਹ ਤੋਂ ਸੀਨੀਅਰ ਕਾਂਗਰਸੀ ਆਗੂ, ਯੂਥ ਆਗੂ, ਪੰਚ, ਸਰਪੰਚ, ਹਲਕਾ ਬਟਾਲਾ ਤੋਂ ਮੌਕੇ 'ਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿੱਖ ਵੈੱਲਫੇਅਰ ਸੁਸਾਇਟੀ ਨੇ ਜੱਲੋਵਾਲ ਖਨੂਰ ਤੇ ਸ਼ਾਮਚੁਰਾਸੀ 'ਚ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਧਾਇਕ ਪਾਹੜਾ ਵਲੋਂ ਧੁੱਸੀ ਬੰਨ੍ਹ ਨੰੂ ਪੂਰਨ ਦਾ ਸ਼ੁਰੂ ਕੀਤਾ ਕੰਮ ਹੋਇਆ ਪੂਰਾ
Ad Position 24