ਕਾਦੀਆਂ, 6 ਸਤੰਬਰ (ਹਰਦੀਪ ਸਿੰਘ ਸੰਧੂ)-ਪੰਜਾਬ ਵਿਚ ਜਿੱਥੇ ਹੜ੍ਹਾਂ ਦੀ ਕਿਸਾਨ ਮਾਰ ਝੱਲ ਰਹੇ ਹਨ, ਉਥੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਗੰਨੇ ਦੀ ਬਕਾਇਆ ਰਕਮ ਜਾਰੀ ਨਹੀਂ ਕੀਤੀ ਜਾ ਰਹੀ | ਇਹ ਪ੍ਰਗਟਾਵਾ ਕਰਦਿਆਂ ਚੇਅਰਮੈਨ ਪਰਮਿੰਦਰ ਸਿੰਘ ਬਸਰਾ, ਕਸ਼ਮੀਰ ਸਿੰਘ ਸਰਪ੍ਰਸਤ ਮਾਝਾ ਕਿਸਾਨ ਸੰਘਰਸ਼ ਕਮੇਟੀ, ਰਾਜਬੀਰ ਸਿੰਘ ਰਾਜਾ, ਨਵ ਰਿਆੜ, ਲਵਪ੍ਰੀਤ ਸਿੰਘ ਸੂਚ, ਦਲਜੀਤ ਸਿੰਘ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਕਿਸਾਨਾਂ ਦੇ ਗੰਨੇ ਦੀ ਫ਼ਸਲ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਗੰਨੇ ਦੀ ਫ਼ਸਲ ਪਿਛਲੇ ਸਾਲ 2024-25 ਦੀ ਸਾਢੇ 61 ਰੁਪਏ ਰਾਸ਼ੀ ਬਕਾਇਆ ਹੈ, ਜਿਸ ਨੂੰ ਤੁਰੰਤ ਜਾਰੀ ਕੀਤਾ ਜਾਣਾ ਚਾਹੀਦਾ ਹੈ |