ਘੁਮਾਣ, 6 ਸਤੰਬਰ (ਬੰਮਰਾਹ)-ਪਿਛਲੇ ਦਿਨਾਂ ਤੋਂ ਜਿੱਥੇ ਹੜ੍ਹਾਂ ਨੇ ਪੰਜਾਬ ਵਿਚ ਤਬਾਹੀ ਮਚਾਈ ਹੋਈ ਹੈ, ਉੱਥੇ ਭਾਰੀ ਬਰਸਾਤ ਹੋਣ ਕਾਰਨ ਪਿੰਡਾਂ ਵਿਚ ਕੋਠਿਆਂ ਦੀਆਂ ਕੱਚੀਆਂ ਛੱਤਾਂ ਕਾਰਨ ਗਰੀਬ ਪਰਿਵਾਰਾਂ ਦਾ ਮੰਦਾ ਹਾਲ ਹੋਇਆ ਪਿਆ ਹੈ, ਜਿਸ ਨੂੰ ਲੈ ਕੇ ਪਿੰਡ ਮੰਡਿਆਲਾ ਦੀ ਪੰਚਾਇਤ ਵਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਤੇ ਸਰਪੰਚ ਗੁਰਮੇਜ ਸਿੰਘ ਦੀ ਅਗਵਾਈ 'ਚ ਸਮੁੱਚੀ ਪੰਚਾਇਤ ਵਲੋਂ ਪਿੰਡ ਵਿਚ ਕੱਚੀਆਂ ਛੱਤਾਂ ਵਾਲਿਆਂ ਨੂੰ ਬਿਨਾਂ ਕਿਸੇ ਪਾਰਟੀਬਾਜ਼ੀ ਦੇ ਤਰਪਾਲਾਂ ਵੰਡੀਆਂ ਗਈਆਂ | ਇਸ ਮੌਕੇ ਸਰਪੰਚ ਗੁਰਮੇਜ਼ ਸਿੰਘ ਨੇ ਕਿਹਾ ਕਿ ਜਿੱਥੇ ਪਿੰਡ ਦੀ ਸਮੁੱਚੀ ਸੰਗਤ ਅਤੇ ਪੰਚਾਇਤ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਸਮੱਗਰੀ ਭੇਜੀ ਜਾ ਰਹੀ ਹੈ, ਉੱਥੇ ਆਪਣੇ ਪਿੰਡ ਦੇ ਉਨ੍ਹਾਂ ਪਰਿਵਾਰਾਂ ਦੀ ਮਦਦ ਵੀ ਕੀਤੀ ਜਾ ਰਹੀ ਹੈ, ਜੋ ਕਿ ਆਰਥਿਕ ਤੌਰ 'ਤੇ ਬਹੁਤ ਹੀ ਕਮਜ਼ੋਰ ਹਨ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਿੰਡ ਵਿਚ ਬਰਸਾਤਾਂ ਦੌਰਾਨ ਤਰਪਾਲਾਂ ਵੰਡਣ ਦਾ ਇਹ ਉਪਰਾਲਾ ਕਰਨ ਨਾਲ ਜਿੱਥੇ ਉਨ੍ਹਾਂ ਨੂੰ ਲੋਕਾਂ ਦੀਆਂ ਅਸੀਸਾਂ ਮਿਲੀਆਂ ਹਨ, ਉਥੇ ਨਾਲ ਹੀ ਇਸ ਉਪਰਾਲੇ ਲਈ ਸਾਡੀ ਪੰਚਾਇਤ ਦੀ ਚੁਫ਼ੇਰੇ ਸ਼ਾਲਾਘਾ ਵੀ ਹੋ ਰਹੀ ਹੈ | ਇਸ ਮੌਕੇ ਸਮੁੱਚੀ ਪੰਚਾਇਤ ਤੇ ਪਿੰਡ ਵਾਸੀ ਹਾਜ਼ਰ ਸਨ |