ਗੁਰਦਾਸਪੁਰ, 6 ਸਤੰਬਰ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਨਸ਼ਿਆਂ ਵਿਰੁੱਧ ਕਾਫੀ ਤੇਜ਼ ਮੁਹਿੰਮ ਕੀਤੀ ਹੋਈ ਹੈ | ਇਸੇ ਤਹਿਤ ਸ਼ਾਲਾ ਪੁਲਿਸ ਨੇ ਇਕ ਨੌਜਵਾਨ ਨੂੰ ਨਸ਼ਾ ਕਰਦੇ ਹੋਏ ਮੌਕੇ 'ਤੇ ਗਿ੍ਫ਼ਤਾਰ ਕੀਤਾ ਹੈ | ਏ. ਐਸ. ਆਈ. ਵਿਜੇ ਕੁਮਾਰ ਨੇ ਦੱਸਿਆ ਕਿ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਪਿੰਡ ਭਟੀਆ ਕਾਲੋਨੀ 'ਚ ਛਾਪੇਮਾਰੀ ਕੀਤੀ ਤਾਂ ਦੇਖਿਆ ਕਿ ਰੋਹਿਤ ਸਿੰਘ ਪੁੱਤਰ ਬਲਵਾਨ ਸਿੰਘ ਵਾਸੀ ਭੰੂਡੋਵਾਲ ਝਾੜੀਆਂ 'ਚ ਲੁੱਕ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ, ਜਿਸ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕੀਤਾ ਤਾਂ ਉਸ ਪਾਸੋਂ ਮੌਕੇ 'ਤੇ ਸਿਲਵਰ ਪੰਨੀ, ਲਾਈਟਰ ਤੇ 10 ਰੁਪਏ ਦਾ ਨੋਟ ਬਰਾਮਦ ਹੋਇਆ ਹੈ | ਸ਼ਾਲਾ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |