ਗੁਰਦਾਸਪੁਰ, 6 ਸਤੰਬਰ (ਅਸ਼ੋਕ ਸ਼ਰਮਾ)-ਪੀ. ਐਚ. ਸੀ. ਕਾਹਨੰੂਵਾਨ ਅਧੀਨ ਪੈਂਦੇ ਸਬ ਸਿਡਰੀ ਹੈਲਥ ਸੈਂਟਰ ਦੇ ਕਰਮਚਾਰੀਆਂ ਵਲੋਂ ਐਸ. ਐਮ. ਓ. ਡਾ. ਨੀਲਮ ਦੀ ਅਗਵਾਈ ਹੇਠ ਪਿੰਡ ਭਟੀਆ ਵਿਖੇ ਮੱਛਰ ਮਾਰਨ ਲਈ ਸਪਰੇਅ ਕਾਰਜ ਦੀ ਮੁਹਿੰਮ ਆਰੰਭ ਕਰ ਦਿੱਤੀ ਹੈ | ਇਸ ਸੰਬੰਧੀ ਨੋਡਲ ਅਫ਼ਸਰ ਗੁਰਮੀਤ ਸਿੰਘ ਸੈਣੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰਦੇਸ਼ਾਂ ਤਹਿਤ ਬੇਟ ਇਲਾਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਲੋਕਾਂ ਨੂੰ ਨਾਮੁਰਾਦ ਬਿਮਾਰੀਆਂ ਤੋਂ ਬਚਾਉਣ ਲਈ ਮੱਛਰ ਮਾਰ ਮੁਹਿੰਮ ਸ਼ੁਰੂ ਕਰਕੇ ਸਪਰੇਅ ਚਾਲੂ ਕਰ ਦਿੱਤੀ ਹੈ ਤੇ ਉਨ੍ਹਾਂ ਅਧੀਨ ਆਉਂਦੇ ਪਿੰਡਾਂ ਵਿਚ ਜੰਗੀ ਪੱਧਰ 'ਤੇ ਕੰਮ ਜਾਰੀ ਹੈ | ਇਸ ਮੌਕੇ ਸਿਹਤ ਸਟਾਫ਼ ਮੈਂਬਰ ਜੋਗਾ ਸਿੰਘ, ਪ੍ਰਤਾਪ ਸਿੰਘ, ਬਲਜਿੰਦਰ ਸਿੰਘ ਅਤੇ ਬਲਰਾਜ ਸਿੰਘ ਆਦਿ ਹਾਜ਼ਰ ਸਨ |