23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਹਰਵਿੰਦਰ ਸੋਨੀ ਨੇ ਜਨਤਾ ਨੰੂ ਪ੍ਰਸ਼ਾਸਨ ਨਾਲ ਤਾਲਮੇਲ ਕਰ ਕੇ ਸੇਵਾ ਕਰਨ ਦੀ ਕੀਤੀ ਅਪੀਲ

Ad Position 21
No active advertisement
ਜਾਣਕਾਰੀ ਦਿੰਦੇ ਹੋਏ ਹਰਵਿੰਦਰ ਸੋਨੀ ਤੇ ਹੋਰ | ਤਸਵੀਰ: ਵਿਸ਼ਾਲ ਮੁੰਨਾ <br/> 07-09-2025
ਗੁਰਦਾਸਪੁਰ, 6 ਸਤੰਬਰ (ਪੰਕਜ ਸ਼ਰਮਾ)-ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਅਤੇ ਸਨਾਤਨ ਕ੍ਰਾਂਤੀ ਦਲ ਦੇ ਮੈਂਬਰਾਂ ਨੇ ਹੜ੍ਹ ਪੀੜਤਾਂ ਨੰੂ ਰਾਹਤ ਪ੍ਰਦਾਨ ਕਰਨ ਅਤੇ ਅਸਲ ਹੜ੍ਹ ਪੀੜਤਾਂ ਦੀ ਸੂਚੀ ਤਿਆਰ ਕਰਨ ਲਈ ਮਕੌੜਾ ਪਤਨ ਦੇ ਇਲਾਕਿਆਂ ਦਾ ਦੌਰਾ ਕੀਤਾ ਗਿਆ | ਉਨ੍ਹਾਂ ਨੇ ਉੱਥੇ ਹੜ੍ਹ ਪੀੜਤਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਨੁਕਸਾਨ ਦਾ ਮੁਲਾਂਕਣ ਕੀਤਾ ਅਤੇ ਰਾਹਤ ਸਮਗਰੀ ਪ੍ਰਦਾਨ ਕੀਤੀ | ਇਸ ਮੌਕੇ ਗੋ ਸੰਸਦ ਮੈਂਬਰ ਅਤੇ ਸ਼ਿਵ ਸੈਨਾ ਬਾਲਾ ਸਾਹਿਬ ਠਾਕਰੇ ਦੇ ਸੂਬਾ ਉਪ ਪ੍ਰਧਾਨ ਹਰਵਿੰਦਰ ਸੋਨੀ, ਸਮਾਜ ਸੇਵਕ ਮਾਸਟਰ ਅਭਿਸ਼ੇਕ, ਜ਼ਿਲ੍ਹਾ ਉਪ ਮੁਖੀ ਮਨੂ ਮਹਾਜਨ, ਜ਼ਿਲ੍ਹਾ ਸਕੱਤਰ ਜਗਜੀਵਨ, ਸੰਮੀ ਸੈਣੀ ਅਤੇ ਦੁਬਈ ਤੋਂ ਵਿਸ਼ੇਸ਼ ਸੇਵਾ ਕਰਨ ਆਏ ਮਨਜਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਕਿਹਾ ਕਿ ਪੰਜਾਬੀਆਂ ਨੇ ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਦੀ ਇਕ ਮਿਸਾਲ ਪੇਸ਼ ਕੀਤੀ ਹੈ | ਉਨ੍ਹਾਂ ਨੇ ਗੁਰਦਾਸਪੁਰ ਪ੍ਰਸ਼ਾਸਨ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹਾ ਮੈਜਿਸਟ੍ਰੇਟ ਦਲਵਿੰਦਰਜੀਤ ਸਿੰਘ ਅਤੇ ਐਸ.ਐਸ.ਪੀ ਆਦਿੱਤਯ ਦੀ ਅਗਵਾਈ ਹੇਠ ਪੂਰੀ ਜ਼ਿੰਮੇਵਾਰੀ ਨਾਲ ਲੋਕਾਂ ਨੰੂ ਰਾਹਤ ਪਹੁੰਚਾਈ ਹੈ | ਜਿਸ ਵਿਚ ਏ.ਸੀ.ਪੀ ਰੁਪਿੰਦਰ ਸਿੰਘ ਅਤੇ ਐਸ.ਪੀ ਜੁਗਰਾਜ ਸਿੰਘ ਨੇ ਮੁੱਖ ਭੂਮਿਕਾ ਨਿਭਾਈ ਹੈ, ਜਿਨ੍ਹਾਂ ਨੇ ਖ਼ੁਦ ਪਾਣੀ ਵਿਚ ਉਤਰ ਕੇ ਨਾ ਸਿਰਫ਼ ਲੋਕਾਂ ਦੀਆਂ ਜਾਨਾਂ ਬਚਾਈਆਂ, ਬਲਕਿ ਉਨ੍ਹਾਂ ਨੰੂ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ | ਇਸ ਤੋਂ ਇਲਾਵਾ ਜ਼ਿਲ੍ਹਾ ਖ਼ੁਰਾਕ ਅਫ਼ਸਰ ਡਾ: ਪੰਨੂ ਅਤੇ ਜ਼ਿਲ੍ਹਾ ਵੈਟਰਨਰੀ ਅਫ਼ਸਰ ਡਾ: ਮਹਿਕ ਮਹੰਤ ਵਿਸ਼ੇਸ਼ ਸੇਵਾਵਾਂ ਦੇ ਰਹੇ ਹਨ | ਦਰਿਆ ਕੰਢੇ ਬਣੇ ਰਿਵਰ ਰਿਜ਼ਾਰਟ ਰਿਵਰ ਪੈਰਾਡਾਈਜ਼ ਦੇ ਮਾਲਕ ਅਨੁਸਾਰ ਉਨ੍ਹਾਂ ਨੰੂ 50 ਲੱਖ ਤੋਂ ਵੱਧ ਦਾ ਨੁਕਸਾਨ ਹੋਇਆ ਹੈ | ਉਨ੍ਹਾਂ ਕਿਹਾ ਕਿ ਗਾਇਕਾਂ ਸਮੇਤ ਕਈ ਲੋਕਾਂ ਨੇ ਹੜ੍ਹ ਪੀੜਤਾਂ ਲਈ ਪੈਸੇ ਦਾਨ ਕੀਤੇ ਹਨ | ਉਨ੍ਹਾਂ ਪ੍ਰਸ਼ਾਸਨ ਨੰੂ ਅਪੀਲ ਕਰਦਿਆਂ ਕਿਹਾ ਕਿ ਹੁਣ ਇਸ ਗੱਲ 'ਤੇ ਪੂਰੀ ਨਜ਼ਰ ਰੱਖਣ ਦੀ ਲੋੜ ਹੈ ਕਿ ਰਾਹਤ ਰਾਸ਼ੀ ਸਹੀ ਹੜ੍ਹ ਪੀੜਤਾਂ ਤੱਕ ਪਹੁੰਚਾਈ ਜਾਵੇ | ਉਨ੍ਹਾਂ ਕਿਹਾ ਕਿ ਅਗਲੇ 4-5 ਦਿਨਾਂ ਵਿਚ ਉਨ੍ਹਾਂ ਦੀ ਟੀਮ ਇਲਾਕੇ ਦੇ ਹਰ ਘਰ ਵਿਚ ਜਾਵੇਗੀ ਅਤੇ ਹੜ੍ਹ ਕਾਰਨ ਹੋਏ ਨੁਕਸਾਨ ਦੀ ਸੂਚੀ ਬਣਾਵੇਗੀ ਅਤੇ ਜਦੋਂ ਮੁਆਵਜ਼ਾ ਜਾਰੀ ਹੋਵੇਗਾ ਤਾਂ ਉਹ ਇਸ ਗੱਲ 'ਤੇ ਨਜ਼ਰ ਰੱਖਣਗੇ ਕਿ ਮੁਆਵਜ਼ਾ ਸਹੀ ਲੋਕਾਂ ਤੱਕ ਪਹੁੰਚਿਆ ਹੈ ਜਾਂ ਨਹੀਂ | ਉਨ੍ਹਾਂ ਦੱਸਿਆ ਕਿ ਬਾਹਰੀ ਰਾਜਾਂ ਤੋਂ ਪੰਜਾਬੀ ਲੋਕ ਰਾਹਤ ਸਮਗਰੀ ਲੈ ਕੇ ਪਹੁੰਚ ਰਹੇ ਹਨ | ਮੁੰਬਈ ਤੋਂ ਸ਼ਿਵ ਸੈਨਾ ਯੂ.ਬੀ.ਟੀ ਦੇ ਸਿੱਖ ਭਾਈਚਾਰੇ ਦੇ ਮੈਂਬਰ ਵੀ ਵਿਸ਼ੇਸ਼ ਤੌਰ 'ਤੇ ਸੇਵਾ ਕਰਨ ਆਏ ਹਨ |
Ad Position 22
No active advertisement
ਪਿਛਲੀ ਖ਼ਬਰ ਦੀਨਾਨਗਰ ਪੁਲਿਸ ਨੇ ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ ਅਗਲੀ ਖ਼ਬਰ ਬੇਟ ਇਲਾਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਸਿਹਤ ਮੁਲਾਜ਼ਮਾਂ ਵਲੋਂ ਸਪਰੇਅ ਕਾਰਜ ਆਰੰਭ
Ad Position 24