23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਦੀਨਾਨਗਰ ਪੁਲਿਸ ਨੇ ਹੈਰੋਇਨ ਤੇ ਡਰੱਗ ਮਨੀ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 07-09-2025
ਦੀਨਾਨਗਰ, 6 ਸਤੰਬਰ (ਸੋਢੀ/ਸ਼ਰਮਾ)-ਦੀਨਾਨਗਰ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸੰਬੰਧੀ ਦੀਨਾਨਗਰ ਥਾਣੇ ਦੇ ਡੀ. ਐਸ. ਪੀ. ਰਜਿੰਦਰ ਮਿਨਹਾਸ ਨੇ ਦੱਸਿਆ ਕਿ ਦੀਨਾਨਗਰ ਪੁਲਿਸ ਵਲੋਂ ਡੀਲਾਈਟ ਰੈਸਟੋਰੈਂਟ ਦੇ ਸਾਹਮਣੇ ਵਾਹਨਾਂ ਦੀ ਚੈਕਿੰਗ ਲਈ ਵਿਸ਼ੇਸ਼ ਨਾਕਾ ਲਗਾਇਆ ਸੀ ਕਿ ਇਸੇ ਦੌਰਾਨ ਪੁਲਿਸ ਪਾਰਟੀ ਨੇ ਗੁਰਦਾਸਪੁਰ ਸਾਈਡ ਤੋਂ ਆਈ ਇਕ ਕਾਰ ਨੂੰ ਰੋਕਿਆ, ਜਿਸ 'ਚ ਦੋ ਵਿਅਕਤੀ ਸਵਾਰ ਸਨ | ਕਾਰ ਰੋਕਣ ਤੋਂ ਬਾਅਦ ਚੈਕਿੰਗ ਦੌਰਾਨ ਕਾਰ 'ਚੋਂ 262 ਗ੍ਰਾਮ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਕਾਬੂ ਕੀਤੇ ਦੋਵੇਂ ਵਿਅਕਤੀਆਂ ਨੇ ਆਪਣਾ ਨਾਂਅ ਅਬੇਜੀਤ ਨਿਵਾਸੀ ਪਖ਼ਰੀ ਜਨਿਆਲ ਜ਼ਿਲ੍ਹਾ ਪਠਾਨਕੋਟ ਤੇ ਆਸਮਦੀਨ ਪੰਡੋਰੀ ਨਜ਼ਦੀਕ ਨਗਰੀ ਜ਼ਿਲ੍ਹਾ ਜੰਮੂ ਕਸ਼ਮੀਰ ਦੱਸਿਆ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਹੜ੍ਹ ਪ੍ਰਭਾਵਿਤ ਏਰੀਏ ਵਿਚ ਲਗਾਏ ਮੈਡੀਕਲ ਕੈਂਪ <br/> ਅਗਲੀ ਖ਼ਬਰ ਹਰਵਿੰਦਰ ਸੋਨੀ ਨੇ ਜਨਤਾ ਨੰੂ ਪ੍ਰਸ਼ਾਸਨ ਨਾਲ ਤਾਲਮੇਲ ਕਰ ਕੇ ਸੇਵਾ ਕਰਨ ਦੀ ਕੀਤੀ ਅਪੀਲ
Ad Position 24