ਕਾਦੀਆਂ, 6 ਸਤੰਬਰ (ਹਰਦੀਪ ਸਿੰਘ ਸੰਧੂ)-ਨਜ਼ਦੀਕੀ ਪਿੰਡ ਕਾਹਲਵਾਂ ਵਿਚ ਨੂੰ ਹ ਪੂਰੇ ਪਰਿਵਾਰ ਨੂੰ ਦੁੱਧ ਵਿਚ ਕੋਈ ਨਸ਼ੀਲੀ ਚੀਜ਼ ਪਿਆ ਕੇ ਘਰ ਵਿਚੋਂ 3 ਲੱਖ ਰੁਪਏ ਅਤੇ ਸੋਨੇ ਦੀਆਂ 4 ਮੁੰਦਰੀਆਂ ਲੈ ਕੇ ਫਰਾਰ ਹੋ ਗਏ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮਕਬੂਲ ਮਸੀਹ ਵਾਸੀ ਪਿੰਡ ਕਾਹਲਵਾਂ ਨੇ ਦੱਸਿਆ ਕਿ ਉਸ ਦੀ ਨੂੰ ਹ ਬੀਤੀ ਰਾਤ ਪਰਿਵਾਰ ਨੂੰ ਨਸ਼ੀਲੀਆਂ ਗੋਲੀਆਂ ਦੁੱਧ ਵਿਚ ਮਿਲਾ ਕੇ ਘਰੋਂ ਅਲਮਾਰੀਆਂ ਵਿਚ ਰੱਖੇ ਕਰੀਬ 3 ਲੱਖ ਰੁਪਏ ਅਤੇ ਸੋਨੇ ਦੀਆਂ 4 ਮੁੰਦਰੀਆਂ ਲੈ ਕੇ ਫਰਾਰ ਹੋ ਗਈ, ਜਿਸ ਦੀ ਸਾਰੀ ਸੀਸੀਟੀਵੀ ਫੁਟੇਜ ਉਨ੍ਹਾਂ ਦੇ ਘਰ ਦੇ ਬਾਹਰ ਲੱਗੇ ਕੈਮਰਿਆਂ ਵਿਚ ਕੈਦ ਹੋਈ ਹੈ | ਮਕਬੂਲ ਮਸੀਹ ਤੇ ਹੋਰ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਹੈ, ਪਰ ਦੋ ਦਿਨ ਬੀਤਣ ਦੇ ਬਾਵਜੂਦ ਵੀ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ | ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਨੂੰ ਹ ਦੇ ਖਿਲਾਫ ਚੋਰੀ ਦਾ ਮਾਮਲਾ ਦਰਜ ਕਰ ਕੇ ਉਸ ਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਸਾਡੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਸੋਮਵਾਰ ਤੱਕ ਸਾਡੇ ਪਰਿਵਾਰ ਨੂੰ ਕੋਈ ਇਨਸਾਫ ਨਾ ਮਿਲਿਆ ਤਾਂ ਉਹ ਥਾਣਾ ਕਾਦੀਆਂ ਦੇ ਬਾਹਰ ਧਰਨਾ ਲਗਾਉਣ ਲਈ ਮਜਬੂਰ ਹੋਣਗੇੇ | ਇਸ ਸਬੰਧੀ ਥਾਣਾ ਕਾਦੀਆਂ ਦੇ ਐਸਐਚਓ ਇੰਸਪੈਕਟਰ ਗੁਰਮੀਤ ਸਿੰਘ ਨੇ ਕਿਹਾ ਕਿ ਇਸ ਮਾਮਲੇ ਸੰਬੰਧੀ ਜਾਂਚ ਚੱਲ ਰਹੀ ਹੈ |