ਪਠਾਨਕੋਟ, 6 ਸਤੰਬਰ (ਵਿਨੋਦ)-ਪੀ. ਡਬਲਿਊ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਚੇਅਰਮੈਨ ਸਤੀਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੇ ਮਸਲੇ ਹੱਲ ਨਾ ਕਰਨ 'ਤੇ ਰੋਸ ਪ੍ਰਗਟ ਕੀਤਾ | ਇਸ ਮੌਕੇ ਚੇਅਰਮੈਨ ਸਤੀਸ਼ ਸ਼ਰਮਾ, ਪ੍ਰਧਾਨ ਰਾਜਿੰਦਰ ਕੁਮਾਰ, ਜਨਰਲ ਸਕੱਤਰ ਸੁਰੇਸ਼ ਕੁਮਾਰ, ਮੋਹਨ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਕਈ ਵਾਰ ਸਮਾਂ ਦੇ ਕੇ ਇੰਪਲਾਈਜ਼ ਪੈਨਸ਼ਨਰ ਯੂਨਾਈਟਿਡ ਫ਼ਰੰਟ ਆਫ਼ ਪੰਜਾਬ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੇ ਮਸਲੇ ਹੱਲ ਨਹੀਂ ਕੀਤੇ ਜਾ ਰਹੇ | ਜਿਸ ਕਾਰਨ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਭਾਰੀ ਰੋਸ ਹੈ | ਉਨ੍ਹਾਂ ਕਿਹਾ ਕਿ ਚੰਡੀਗੜ੍ਹ, ਜੰਮੂ-ਕਸ਼ਮੀਰ, ਹਰਿਆਣਾ, ਹਿਮਾਚਲ ਸਰਕਾਰਾਂ ਆਪਣੇ ਮੁਲਾਜ਼ਮਾਂ ਨੂੰ 55 ਫ਼ੀਸਦੀ ਡੀ. ਏ. ਦੇ ਰਹੀਆਂ ਹਨ | ਜਦੋਂ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ 42 ਫੀਸਦੀ ਡੀ. ਏ. ਦੇ ਰਹੀ ਹੈ | ਉਹੀ ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇ, ਤਨਖ਼ਾਹ ਕਮਿਸ਼ਨ ਦੇ ਬਕਾਏ ਇਕ ਕਿਸ਼ਤ 'ਚ ਦਿੱਤੇ ਜਾਣ | ਇਸ ਮੌਕੇ ਰਜਿੰਦਰ ਕੁਮਾਰ, ਮੋਹਨ ਸਿੰਘ, ਸੁਰੇਸ਼ ਕੁਮਾਰ, ਸੁਰਿੰਦਰ ਸੈਣੀ, ਸ਼ਮਸ਼ੇਰ ਸਿੰਘ, ਦਲਜੀਤ ਸਿੰਘ, ਕਮਲਦੇਵ, ਸਤਵੀਰ ਸਿੰਘ, ਦਲਬੀਰ ਸਿੰਘ, ਸੁਰਿੰਦਰ ਸੈਣੀ, ਪਵਨ ਕੁਮਾਰ, ਸੁਰੇਸ਼ ਭਗਤ, ਹਰਪਾਲ ਸੰਧੂ, ਦਰਸ਼ਨ ਸਿੰਘ, ਕਮਲ ਜੋਤੀ, ਬਲਵੰਤ ਸਿੰਘ, ਨਿਰਮਲ ਕੁਮਾਰ, ਸਤਿੰਦਰ ਕੁਮਾਰ, ਅਵਿਨਾਸ਼ ਚੰਦਰ, ਦਲਜੀਤ ਸਿੰਘ ਆਦਿ ਹਾਜ਼ਰ ਸਨ |