23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

'ਆਪ' ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਸ਼ੁਰੂ

Ad Position 21
No active advertisement
ਅਜੀਤ ਡੈਸਕ 07-09-2025
ਸ਼ਾਹਪੁਰ ਕੰਢੀ, 6 ਸਤੰਬਰ (ਰਣਜੀਤ ਸਿੰਘ)-ਬਰਸਾਤ ਦੇ ਮੌਸਮ 'ਚ ਬਾਰਸ਼ ਨਾਲ ਜ਼ਿਲ੍ਹਾ ਪਠਾਨਕੋਟ ਦੇ ਕਈ ਇਲਾਕੇ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ | ਲੋਕਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸਰਵੇਖਣ ਸ਼ੁਰੂ ਕਰ ਦਿੱਤਾ ਹੈ | ਜਿਸ 'ਚ ਸੂਬਾ ਜਨਰਲ ਸਕੱਤਰ ਡਾ. ਅਨਿਲ ਭਾਰਦਵਾਜ, ਡਾਇਰੈਕਟਰ ਵੇਅਰ ਹਾਊਸ ਰਵਿੰਦਰ ਪਾਲ ਸਿੰਘ ਪਾਲੀ, ਨੀਤੂ ਵੋਹਰਾ ਅਤੇ ਦੇਸ ਰਾਜ ਭਗਤ ਦੀ ਟੀਮ ਵਲੋਂ ਪਿੰਡ-ਪਿੰਡ ਜਾ ਕੇ ਹੋਏ ਨੁਕਸਾਨ ਦਾ ਵੇਰਵਾ ਇਕੱਠਾ ਕੀਤਾ ਜਾ ਰਿਹਾ ਹੈ ਤੇ ਇਹ ਸਾਰੀ ਰਿਪੋਰਟ ਪਾਰਟੀ ਹਾਈਕਮਾਨ ਤੇ ਸਰਕਾਰ ਨੰੂ ਭੇਜੀ ਜਾਵੇਗੀ | ਪਾਰਟੀ ਦੀਆਂ ਟੀਮਾਂ ਘਰ-ਘਰ, ਬਾਜ਼ਾਰਾਂ ਦਾ ਦੌਰਾ ਕਰ ਰਹੀਆਂ ਹਨ ਤਾਂ ਜੋ ਕਿਸਾਨਾਂ, ਛੋਟੇ ਕਾਰੋਬਾਰੀਆਂ ਤੇ ਆਮ ਨਾਗਰਿਕਾਂ ਦੇ ਹੋਏ ਨੁਕਸਾਨ ਦਾ ਪਤਾ ਲੱਗ ਸਕੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪਠਾਨਕੋਟ ਨੰਬਰਦਾਰ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਅਗਲੀ ਖ਼ਬਰ 'ਆਪ' ਆਗੂ ਸੰਜੀਵ ਸ਼ਰਮਾ ਨੇ ਜ਼ਰੂਰਤਮੰਦਾਂ ਨੰੂ ਵੰਡਿਆ ਰਾਸ਼ਨ
Ad Position 24