ਪਠਾਨਕੋਟ, 6 ਸਤੰਬਰ (ਸੰਧੂ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਸੇਵਾ ਸੁਸਾਇਟੀ ਪਠਾਨਕੋਟ ਅਤੇ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਲੋਂ ਗੁਰਮਤਿ ਸਮਾਗਮ 7 ਸਤੰਬਰ ਦਿਨ ਐਤਵਾਰ ਨੂੰ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਕਰਵਾਇਆ ਜਾਵੇਗਾ | ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਤੇ ਸੁਸਾਇਟੀ ਮੈਂਬਰਾਂ ਨੇ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਮਨਜੀਤ ਸਿੰਘ ਲੁਧਿਆਣਾ ਵਾਲਿਆਂ ਦਾ ਰਾਗੀ ਜਥਾ, ਭਾਈ ਅਸੀਮ ਸਿੰਘ ਜੰਮੂ ਵਾਲਿਆਂ ਦਾ ਰਾਗੀ ਜਥਾ, ਭਾਈ ਮਨਿੰਦਰ ਸਿੰਘ ਤੇ ਭਾਈ ਰਾਜਨ ਸਿੰਘ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਦਮਦਮਾ ਸਾਹਿਬ ਅਤੇ ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਦੇ ਜਥੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ | ਅੰਤ ਵਿਚ ਗੁਰੂ ਸਾਹਿਬ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਉਨ੍ਹਾਂ ਸੰਗਤਾਂ ਨੂੰ ਸਮਾਗਮ ਵਿਚ ਪਹੁੰਚਣ ਦੀ ਅਪੀਲ ਵੀ ਕੀਤੀ | ਇਸ ਮੌਕੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ, ਗੁਰਸ਼ਰਨ ਸਿੰਘ, ਮੈਨੇਜਰ ਸੋਹਨ ਸਿੰਘ, ਅੰਮਿ੍ਤਪਾਲ ਸਿੰਘ, ਗੁਰਪ੍ਰੀਤ ਸਿੰਘ ਸੋਨੀ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ, ਵਿਕੀ ਸਿੰਘ ਰਾਮ ਸਿੰਘ, ਹਰਸਿਮਰਨ ਸਿੰਘ ਆਦਿ ਹਾਜ਼ਰ ਸਨ |