ਬਮਿਆਲ, 6 ਸਤੰਬਰ (ਰਕੇਸ਼ ਸ਼ਰਮਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਰਾਵੀ ਦਰਿਆ ਦੇ ਕਥਲੋਰ ਪੁਲ ਤੋਂ ਪਾਣੀ ਦੀ ਸਥਿਤੀ ਅਤੇ ਕੋਹਲੀਆਂ ਅੱਗੇ ਰਾਵੀ ਦਰਿਆ ਦੇ ਕਿਨਾਰੇ ਬਣਾਏ ਜਾ ਰਹੇ ਅਸਥਾਈ ਬੰਨ੍ਹ ਦਾ ਜਾਇਜ਼ਾ ਲਿਆ ਗਿਆ | ਇਸ ਤੋਂ ਬਾਅਦ ਹੜ੍ਹ ਪ੍ਰਭਾਵਿਤ ਪਿੰਡ ਪੰਮਾ ਵਿਖੇ ਪਹੁੰਚੇ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕਰਕੇ ਗੱਲਬਾਤ ਕੀਤੀ ਗਈ | ਇਸ ਤੋਂ ਇਲਾਵਾ ਬਮਿਆਲ ਅਤੇ ਨਰੋਟ ਜੈਮਲ ਸਿੰਘ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਇਸ ਸਮੇਂ ਸੰਕਟ ਦੀ ਘੜ੍ਹੀ ਵਿਚੋਂ ਗੁਜਰ ਰਿਹਾ ਹੈ ਅਤੇ ਬਹੁਤ ਹੀ ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਮੰਤਰੀ ਕੇਵਲ ਰਾਜਨੀਤੀ ਕਰਨ ਲਈ ਪੰਜਾਬ ਆ ਰਹੇ ਹਨ, ਸਹਿਯੋਗ ਦੀ ਉਨ੍ਹਾਂ ਦੀ ਕੋਈ ਭਾਵਨਾ ਨਹੀਂ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਪਠਾਨਕੋਟ ਆਦਿੱਤਿਆ ਉੱਪਲ, ਅਮਨਦੀਪ ਸੰਧੂ ਜ਼ਿਲ੍ਹਾ ਪ੍ਰਧਾਨ, ਨਰੇਸ਼ ਸੈਣੀ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਸੌਰਭ ਬਹਿਲ, ਬਲਜਿੰਦਰ ਬੰਟੀ ਪ੍ਰਧਾਨ ਕਿਸਾਨ ਮੋਰਚਾ, ਸਾਹਿਬ ਸਿੰਘ ਸਾਬਾ, ਪਵਨ ਕੁਮਾਰ ਫ਼ੌਜੀ ਬਲਾਕ ਪ੍ਰਧਾਨ, ਰਾਜੇਸ਼ ਕੋਟ ਭੱਟੀਆਂ, ਲਵਲੀ ਮੰਜੀਰੀ, ਸੂਬੇਦਾਰ ਕੁਲਵੰਤ ਸਿੰਘ ਬਲਾਕ ਪ੍ਰਧਾਨ, ਤਰਸੇਮ ਸਿਹੋੜਾ ਯੂਥ ਆਗੂ, ਤਰੁਣ ਤੰਗੋਸ਼ਾਹ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਖੁਸ਼ਬੀਰ ਕਾਟਲ ਤੇ ਹੋਰ ਹਾਜ਼ਰ ਸਨ |