23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਰਾਜ ਕੁਮਾਰ ਸਿਹੋੜਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-09-2025
ਤਾਰਾਗੜ੍ਹ, 6 ਸਤੰਬਰ (ਸੋਹਨ ਲਾਲ)-ਭੋਆ ਹਲਕੇ 'ਚ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਨੂੰ ਮਦਦ ਪ੍ਰਦਾਨ ਕਰਨ ਲਈ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਅਗਵਾਈ ਹੇਠ ਰਾਹਤ ਤੇ ਬਚਾਅ ਕਾਰਜਾਂ ਲਈ ਚੁੱਕੇ ਜਾ ਰਹੇ ਕਦਮਾਂ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ 'ਚ ਜ਼ਿਲ੍ਹਾ ਜਵਾਹਰ ਬਾਲ ਮੰਚ ਦੇ ਮੁੱਖ ਕੋਆਰਡੀਨੇਟਰ ਸਤੀਸ਼ ਜੱਟ ਪੰਮਾ, ਜ਼ਿਲ੍ਹਾ ਓ. ਬੀ. ਸੀ. ਸੈੱਲ ਦੇ ਪ੍ਰਧਾਨ ਕੁਲਜੀਤ ਸੈਣੀ ਮੌਜੂਦ ਸਨ | ਕਾਂਗਰਸੀ ਵਰਕਰਾਂ ਨਾਲ ਹੜ੍ਹ ਪ੍ਰਭਾਵਿਤ ਖੇਤਰ ਤੇ ਪੀੜਤਾਂ ਨੂੰ ਮਦਦ ਕਿਵੇਂ ਪਹੁੰਚਾਈ ਜਾਵੇ, ਇਸ ਬਾਰੇ ਵਿਚਾਰ-ਵਟਾਂਦਰਾ ਕੀਤਾ | ਇਸ ਦੌਰਾਨ ਰਾਜ ਕੁਮਾਰ ਸਿਹੋੜਾ ਨੇ ਕਿਹਾ ਕਿ ਕੁਦਰਤੀ ਆਫ਼ਤ ਨੇ ਦਰਜਨਾਂ ਪਿੰਡਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ ਅਤੇ ਲੋਕਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ | ਉਨ੍ਹਾਂ ਕਿਹਾ ਕਿ ਇਸ ਔਖੇ ਸਮੇਂ ਵਿਚ ਸਾਨੂੰ ਸਾਰਿਆਂ ਨੂੰ ਇਕ ਦੂਜੇ ਦਾ ਸਾਥ ਦੇਣ ਦੀ ਲੋੜ ਹੈ | ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਅਗਵਾਈ ਹੇਠ ਲੋਕਾਂ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਸਿਹਤ ਖ਼ਰਾਬ ਹੋਣ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਲਈ ਕਿਹਾ ਹੈ ਪਰ ਇਸ ਦੇ ਬਾਵਜੂਦ ਉਹ ਹੜ੍ਹ ਪ੍ਰਭਾਵਿਤ ਇਲਾਕੇ 'ਤੇ ਨੇੜਿਓ ਨਜ਼ਰ ਰੱਖ ਰਹੇ ਹਨ ਤੇ ਉਨ੍ਹਾਂ ਦੀ ਟੀਮ ਲਗਾਤਾਰ ਲੋਕਾਂ ਵਿਚਕਾਰ ਜਾ ਕੇ ਮਦਦ ਕਰ ਰਹੀ ਹੈ | ਇਸ ਦੌਰਾਨ ਜ਼ਿਲ੍ਹਾ ਮੁੱਖ ਕੋਆਰਡੀਨੇਟਰ ਸਤੀਸ਼ ਜੱਟ ਪੰਮਾ ਨੇ ਕਿਹਾ ਕਿ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੀ ਅਗਵਾਈ ਹੇਠ ਹੜ੍ਹ ਪੀੜਤਾਂ ਤੱਕ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜੋਗਿੰਦਰ ਪਾਲ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਨ੍ਹਾਂ ਦਾ ਹਲਕਾ ਉਨ੍ਹਾਂ ਦਾ ਪਰਿਵਾਰ ਹੈ ਤੇ ਉਹ 24 ਘੰਟੇ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੇ ਹਨ | ਇਸ ਮੁਸ਼ਕਿਲ ਸਮੇਂ 'ਚ ਸਾਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਕਰਨੀ ਚਾਹੀਦੀ ਹੈ | ਇਸ ਮੌਕੇ ਬਲਾਕ ਪ੍ਰਧਾਨ ਸਤੀਸ਼ ਕੁਮਾਰ, ਸਾਬਕਾ ਸਰਪੰਚ ਭੂਸ਼ਣ ਸੈਣੀ, ਹਰਸ਼ ਸੈਣੀ, ਅਭਿਸ਼ੇਕ ਕੁਮਾਰ, ਵਿਨੋਦ ਸੈਣੀ, ਕਵੀ ਰਾਜ, ਡਿੰਪਲ ਮਲਹੋਤਰਾ, ਜੌਨੀ, ਸੋਨੂੰ ਮਲਿਕਪੁਰ ਤੇ ਹੋਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਭਾਜਪਾ ਆਗੂਆਂ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲ ਕੇ ਦੱਸੇ ਹਾਲਾਤ ਅਗਲੀ ਖ਼ਬਰ ਸੰਤ ਬਾਬਾ ਸੁੱਖਾ ਸਿੰਘ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਕੇ ਲੋੜੀਂਦੀਆਂ ਸੇਵਾਵਾਂ ਦੀ ਵਿਉਂਤਬੰਦੀ ਕੀਤੀ <br...
Ad Position 24