ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਕਲਾਨੌਰ ਦੇ ਦੁਕਾਨਦਾਰ 'ਤੇ ਚਿੱਟੇ ਦਿਨ ਚੱਲੀਆਂ ਗੋਲੀਆਂ, ਪੁਲਿਸ ਜਾਂਚ 'ਚ ਜੁਟੀ

Ad Position 21
No active advertisement
ਅਜੀਤ ਡੈਸਕ 23-09-2025
ਕਲਾਨੌਰ, 22 ਸਤੰਬਰ (ਪੁਰੇਵਾਲ)-ਸਥਾਨਕ ਕਸਬੇ ਦੇ ਇਕ ਮੁਹੱਲੇ 'ਚ ਸਥਿਤ ਦਵਾਈਆਂ ਦੀ ਦੁਕਾਨ 'ਤੇ ਚਿੱਟੇ ਦਿਨ ਗੋਲੀਆਂ ਚੱਲਣ ਦੀ ਖ਼ਬਰ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਹੌਲ ਹੈ | ਘਟਨਾ ਤੋਂ ਬਾਅਦ ਪੁਲਿਸ ਦੀਆਂ ਵੱਖ-ਵੱਖ ਪਾਰਟੀਆਂ ਵੀ ਮੌਕੇ 'ਤੇ ਪਹੁੰਚ ਗਈਆਂ |
ਗੋਲੀਆਂ ਚਲਾਊਣ ਵਾਲੇ 3 ਜਣੇ ਮੋਟਰਸਾਈਕਲ 'ਤੇ ਸਵਾਰ ਦੱਸੇ ਜਾ ਰਹੇ ਹਨ | ਗੋਲੀਬਾਰੀ ਦੀ ਘਟਨਾ ਫਿਰੌਤੀ ਦੇ ਮਾਮਲੇ ਨਾਲ ਜੁੜੀ ਹੋਣ ਦੀ ਨਿਕਲ ਕੇ ਸਾਹਮਣੇ ਆ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਥੇ ਸਥਿਤ ਪੁਰਾਣੀ ਪਾਣੀ ਵਾਲੀ ਟੈਂਕੀ ਨੇੜੇ ਮੁਹੱਲੇ ਨੂੰ ਜਾਣ ਵਾਲੀ ਗੱਲੀ 'ਚ ਸਥਿਤ ਇਕ ਦਵਾਈਆਂ ਦੀ ਦੁਕਾਨ 'ਤੇ ਮੋਟਰਸਾਈਕਲ ਸਵਾਰ 3 ਨਕਾਬਪੋਸ਼ ਨੌਜਵਾਨਾਂ ਵਲੋਂ ਗੋਲੀਆਂ ਚਲਾਈਆਂ ਗਈਆਂ ਜੋ ਦੁਕਾਨ ਦੇ ਸ਼ੀਸ਼ੇ 'ਤੇ ਲੱਗੀਆਂ | ਇਸ ਘਟਨਾ ਦੌਰਾਨ ਭਾਵੇਂ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ, ਜਦਕਿ ਘਟਨਾ ਤੋਂ ਬਾਅਦ ਦੁਕਾਨਦਾਰਾਂ ਅਤੇ ਮੌਕੇ 'ਤੇ ਇਕੱਤਰ ਲੋਕਾਂ 'ਚ ਦਹਿਸ਼ਤ ਦਾ ਮਹੌਲ ਵੇਖਣ ਨੂੰ ਮਿਲਿਆ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਖੁਰਦ ਵਿਖੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਰਾਮਲੀਲ੍ਹਾ ਸ਼ੁਰੂ ਹੋਣ ਤੋਂ ਪਹਿਲਾਂ ਹੋਈ 2 ਧਿੜਾਂ 'ਚ ਲੜਾਈ
Ad Position 24
No active advertisement