ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ 'ਚ ਲਿਆਉਣ ਦੀ ਕੀਤੀ ਅਪੀਲ

Ad Position 21
No active advertisement
ਅਜੀਤ ਡੈਸਕ 23-09-2025
ਗੁਰਦਾਸਪੁਰ, 22 ਸਤੰਬਰ (ਅਸ਼ੋਕ ਸ਼ਰਮਾ)-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਕਟਾਈ ਝੋਨਾ ਪੂਰੀ ਤਰ੍ਹਾਂ ਪੱਕਣ 'ਤੇ ਹੀ ਕੀਤੀ ਜਾਵੇ ਅਤੇ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਂਦਾ ਜਾਵੇ | ਉਨ੍ਹਾਂ ਕਿਹਾ ਕਿ ਝੋਨੇ ਵਿਚ ਨਮੀ ਦੀ ਹੱਦ 17 ਫ਼ੀਸਦੀ ਨਿਰਧਾਰਿਤ ਕੀਤੀ ਗਈ ਹੈ ਅਤੇ ਜੇਕਰ ਕਿਸੇ ਕਿਸਾਨ ਦੇ ਝੋਨੇ ਦੀ ਫ਼ਸਲ ਵਿਚ 17 ਫ਼ੀਸਦੀ ਤੋਂ ਵੱਧ ਨਮੀ ਪਾਈ ਜਾਂਦੀ ਹੈ ਤਾਂ ਉਸ ਦੀ ਜਿਨਸ ਦੀ ਖ਼ਰੀਦ ਨਹੀਂ ਹੋ ਪਾਉਂਦੀ | ਇਸ ਲਈ ਝੋਨੇ ਦੀ ਫ਼ਸਲ ਪੱਕਣ 'ਤੇ ਹੀ ਵਢਾਈ ਜਾਵੇ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਝੋਨੇ ਦੀ ਫ਼ਸਲ ਦਾ ਮੁੱਲ 2389 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਹੈ ਅਤੇ ਕਿਸਾਨ ਮੰਡੀਆਂ ਵਿਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਜਿਨਸ ਦਾ ਪੂਰਾ ਮੁੱਲ ਮਿਲ ਸਕੇ | ਡਿਪਟੀ ਕਮਿਸ਼ਨਰ ਨੇ ਸਾਰੇ ਕੰਬਾਈਨ ਆਪ੍ਰੇਟਰਾਂ ਨੂੰ ਹਦਾਇਤ ਕੀਤੀ ਕਿ ਉਹ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਝੋਨੇ ਦੀ ਕਟਾਈ ਕਰਨ ਤਾਂ ਜੋ ਝੋਨੇ ਦੀ ਫ਼ਸਲ ਵਿੱਚ ਨਮੀ ਦੀ ਮਾਤਰਾ ਵੱਧ ਨਾ ਆ ਸਕੇ |
Ad Position 22
No active advertisement
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਅਪਰਬਾਰੀ ਦੁਆਬ ਨਹਿਰ ਤੇ ਕਸੂਰ ਬਰਾਂਚ 'ਤੇ ਬਣੇ ਪੁਲ ਉਪਰ ਲਾਈਟਾਂ ਨਾ ਜਗਣ ਕਾਰਨ ਹਾਦਸੇ ਵਾਪਰਨ ਦਾ ਡਰ
Ad Position 24
No active advertisement