ਬਹਿਰਾਮਪੁਰ, 22 ਸਤੰਬਰ (ਪ੍ਰੋ: ਬਲਬੀਰ ਸਿੰਘ ਕੋਲਾ)-ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਬਹਿਰਾਮਪੁਰ ਪੁਲਿਸ ਵਲੋਂ ਇਕ ਵਿਅਕਤੀ ਨੂੰ 6750 ਐਮ.ਐਲ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਮੁਖੀ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਸ਼ਸ਼ੀ ਕੁਮਾਰ ਨੂੰ ਕਾਬੂ ਕਰਕੇ ਉਸ ਕੋਲੋਂ 6750 ਐਮ.ਐਲ ਨਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਫੜੇ ਗਏ ਦੋਸ਼ੀ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |