ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸ਼ਹੀਦ ਪਲਵਿੰਦਰ ਸਿੰਘ ਯਾਦਗਾਰੀ ਗੇਟ ਦੀ ਉਸਾਰੀ ਦਾ ਕੰਮ ਅੱਧ-ਵਿਚਾਲੇ ਰੁਕਣ ਕਰ ਕੇ ਪਰਿਵਾਰਕ ਮੈਂਬਰਾਂ 'ਚ ਭਾਰੀ ਰੋਸ

Ad Position 21
No active advertisement
ਅਜੀਤ ਡੈਸਕ 23-09-2025
ਕੋਟਲੀ ਸੂਰਤ ਮੱਲ੍ਹੀ, 22 ਸਤੰਬਰ (ਕੁਲਦੀਪ ਸਿੰਘ ਨਾਗਰਾ)- ਬਲਾਕ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਰਾਏਚੱਕ 'ਚ ਸ਼ਹੀਦ ਪਲਵਿੰਦਰ ਸਿੰਘ ਯਾਦਗਾਰੀ ਗੇਟ ਦੀ ਉਸਾਰੀ ਦਾ ਕੰਮ ਅੱਧ ਵਿਚਾਲੇ ਰੁੱਕਣ ਕਰਕੇ ਜਿੱਥੇ ਪਰਿਵਾਰਕ ਮੈਂਬਰਾ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਉਥੇ ਪਿੰਡ ਵਾਸੀ ਵੀ ਪ੍ਰੇਸ਼ਾਨ ਹਨ ਕਿ ਅਪ੍ਰੈਲ ਮਹੀਨੇ 'ਚ ਸ਼ੁਰੂ ਕੀਤੇ ਗਏ ਯਾਦਗਾਰੀ ਗੇਟ ਦੀ ਉਸਾਰੀ ਦਾ ਕੰਮ ਅੱਧ ਵਿਚਾਲੇ ਕਿਉਂ ਰੋਕਿਆ ਹੋਇਆ ਹੈ | ਇਸ ਸਬੰਧੀ ਸ਼ਹੀਦ ਪਲਵਿੰਦਰ ਸਿੰਘ ਦੀ ਵਿਧਵਾ ਪਤਨੀ ਪਲਵਿੰਦਰ ਕੌਰ, ਦਵਿੰਦਰ ਸਿੰਘ ਰਾਏਚੱਕ, ਹਰਭੇਜ ਸਿੰਘ ਤੇ ਰੂੜ ਸਿੰਘ ਸਮੇਤ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦਾ ਹੋਣਹਾਰ ਨੌਜਵਾਨ ਪਲਵਿੰਦਰ ਸਿੰਘ ਜੋ ਕਿ 10 ਸਿੱਖ ਰੈਜੀਮੈਂਟ 'ਚ ਡਿਊਟੀ ਨਿਭਾਅ ਰਿਹਾ ਸੀ | ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ੍ਰੀਨਗਰ 'ਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ 4 ਦਸੰਬਰ 2017 ਨੂੰ ਸ਼ਹੀਦੀ ਪ੍ਰਾਪਤ ਕਰ ਗਿਆ ਸੀ ਤੇ ਸ਼ਹੀਦ ਦੇ ਨਾਂਅ 'ਤੇ ਯਾਦਗਾਰੀ ਗੇਟ ਦੀ ਉਸਾਰੀ ਕਰਵਾਉਣ ਲਈ ਭਾਰਤ ਸਰਕਾਰ ਵਲੋਂ 10 ਲੱਖ ਰੁਪਏ ਦੀ ਗ੍ਰਾਂਟ 2023 'ਚ ਭੇਜੀ ਗਈ ਸੀ, ਜਿਸ ਦਾ ਕੰਮ ਅਪ੍ਰੈਲ 2025 'ਚ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਡੇਰਾ ਬਾਬਾ ਨਾਨਕ ਵਲੋਂ ਠੇਕੇਦਾਰ ਰਾਹੀਂ ਸ਼ੁਰੂ ਕਰਵਾਇਆ ਗਿਆ ਸੀ, ਪਰ 5 ਮਹੀਨੇ ਬੀਤਣ ਉਪਰੰਤ ਵੀ ਅਜੇ ਤੱਕ ਕੰਮ ਅੱਧ ਵਿਚਾਲੇ ਹੀ ਲਟਕਿਆ ਪਿਆ ਹੈ | ਸ਼ਹੀਦ ਦੇ ਪਰਿਵਾਰ ਨੇ ਦੱ ਸਿਆ ਕਿ ਉਨ੍ਹਾਂ ਆਪਣੇ ਕੋਲੋ ਇਸ ਯਾਦਗਾਰੀ ਗੇਟ ਦੀ ਉਸਾਰੀ ਲਈ 50 ਹਜ਼ਾਰ ਰੁਪਏ ਖ਼ਰਚ ਕੀਤੇ ਹਨ, ਪਰ ਸਬੰਧਤ ਠੇਕੇਦਾਰ ਵਲੋਂ ਇਸ ਯਾਦਗਾਰੀ ਗੇਟ ਦੀ ਉਸਾਰੀ ਮੁਕੰਮਲ ਨਹੀਂ ਕਰਵਾਈ ਜਾ ਰਹੀ ਤੇ ਉਨ੍ਹਾਂ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ ਜਿਸ ਕਰਕੇ ਉਹ ਬਹੁਤ ਪ੍ਰੇਸ਼ਾਨ ਹਨ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਕਈ ਵਾਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੇ ਵੀ ਧਿਆਨ 'ਚ ਲਿਆਂਦਾ ਹੈ ਪਰ ਉਨ੍ਹਾਂ ਦੀ ਕਿਤੇ ਕੋਈ ਸੁਣਵਾਈ ਨਹੀਂ ਹੋ ਰਹੀ ਤੇ ਯਾਦਗਾਰੀ ਗੇਟ ਦੀ ਉਸਾਰੀ ਦਾ ਕੰਮ ਪਿਛਲੇ 3 ਮਹੀਨਿਆਂ ਤੋਂ ਬੰਦ ਪਿਆ ਹੈ, ਜਦੋਂ ਕਿ ਇਸ ਸਬੰਧੀ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਅਮਨਦੀਪ ਕੌਰ ਨੇ ਦੱਸਿਆ ਕਿ ਹੜ੍ਹ ਕਾਰਨ ਕੰਮ ਬੰਦ ਪਿਆ ਹੈ ਤੇ ਅਗੇਲ ਦਿਨਾਂ 'ਚ ਜਲਦੀ ਹੀ ਕੰਮ ਮੁਕੰਮਲ ਕਰਵਾਇਆ ਜਾਵੇਗਾ, ਜਦੋਂ ਇਸ ਸਬੰਧੀ ਸਬੰਧਤ ਠੇਕੇਦਾਰ ਨੇ ਦੱਸਿਆ ਕਿ ਬਰਸਾਤਾਂ ਕਰਕੇ ਯਾਦਗਾਰੀ ਗੇਟ ਦੀ ਉਸਾਰੀ ਦਾ ਕੰਮ ਬੰਦ ਪਿਆ ਹੈ ਤੇ ਹੁਣ ਮਜ਼ਦੂਰ ਨਹੀਂ ਮਿਲ ਰਹੇ, ਜਿਸ ਕਰਕੇ ਅਗਲੇ ਕੁਝ ਦਿਨਾਂ 'ਚ ਕੰਮ ਮੁਕੰਮਲ ਕਰਵਾਇਆ ਜਾ ਰਿਹਾ ਹੈ | ਸ਼ਹੀਦ ਦੇ ਪਰਿਵਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਕੋਲੋਂ ਮੰਗ ਕੀਤੀ ਕਿ ਸ਼ਹੀਦ ਦੇ ਯਾਦਗਾਰੀ ਗੇਟ ਦੀ ਉਸਾਰੀ ਦਾ ਕੰਮ ਮੁਕੰਮਲ ਕਰਵਾਇਆ ਜਾਵੇ ਤਾਂ ਜੋ ਲੋਕਾਂ 'ਚ ਪਾਇਆ ਜਾ ਰਿਹਾ ਰੋਸ ਖ਼ਤਮ ਹੋ ਸਕੇ |
Ad Position 22
No active advertisement
ਪਿਛਲੀ ਖ਼ਬਰ ਗੁਰਦਾਸਪੁਰ ਤੇ ਬਟਾਲਾ 'ਚ ਕੰਨਾਂ ਦੇ ਮੁਫ਼ਤ ਟੈਸਟ ਤੇ 50 ਫੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ ਅਗਲੀ ਖ਼ਬਰ ਕਿਸੇ ਸ਼ਰਾਰਤੀ ਅਨਸਰ ਵਲੋਂ ਕਿਸਾਨ ਦੇ ਤੋੜੇ ਸਫ਼ੈਦੇ ਦੇ ਰੁੱਖ
Ad Position 24
No active advertisement