ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਹਰਿਆਣਾ ਦੇ ਕਿਸਾਨ ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ ਦਾ ਦੇਣਗੇ ਪੂਰਾ ਸਾਥ : ਕਿਸਾਨ ਆਗੂ

Ad Position 21
No active advertisement
ਅਜੀਤ ਡੈਸਕ 23-09-2025
ਬਟਾਲਾ, 22 ਸਤੰਬਰ (ਹਰਦੇਵ ਸਿੰਘ ਸੰਧੂ)-ਪਿਛਲੇ ਦਿਨੀਂ ਪੰਜਾਬ ਅੰਦਰ ਕੁਦਰਤੀ ਕਰੋਪੀ ਕਾਰਨ ਆਏ ਹੜ੍ਹਾਂ ਨਾਲ ਹੋਏ ਵੱਡੇ ਨੁਕਸਾਨ ਕਾਰਨ ਕਿਸਾਨ ਮਜ਼ਦੂਰ ਵਰਗ ਨੂੰ ਭਾਰੀ ਆਰਥਿਕ ਸੱਟ ਵੱਜੀ ਹੈ | ਇਨ੍ਹਾਂ ਕਿਸਾਨਾਂ ਨਾਲ ਦਰਦ ਵੰਡਾਉਣ ਲਈ ਹਰਿਆਣਾ ਦੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਗਿਆ ਤੇ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਈ | ਇਸ ਉਪਰੰਤ ਹਰਿਆਣਾ ਦੇ ਕਿਸਾਨ ਆਗੂਆਂ ਨੇ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਸੁਖਜੀਤ ਸਿੰਘ ਖਹਿਰਾ ਦੇ ਗ੍ਰਹਿ ਪਿੰਡ ਹਰਦੋਝੰਡੇ ਨਾਲ ਗੱਲਬਾਤ ਕਰਦਿਆਂ ਹੋਏ ਭਾਰੀ ਨੁਕਸਾਨ ਤੇ ਪੰਜਾਬ ਨਾਲ ਖੜ੍ਹਨ ਦਾ ਭਰੋਸਾ ਦਿੱਤਾ | ਆਏ ਕਿਸਾਨਾਂ ਦਾ ਪ੍ਰਧਾਨ ਖਹਿਰਾ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਹਰਿਆਣਾ ਦੇ ਕਿਸਾਨ ਆਗੂ ਵਰਿੰਦਰ ਸਿੰਘ ਹੁੱਡਾ ਪ੍ਰਧਾਨ ਟੋਲ ਹਟਾਓ ਸੰਘਰਸ਼ ਸੰਮਤੀ, ਜਸਬੀਰ ਸਿੰਘ ਭੱਟੀ ਰਾਸ਼ਟਰੀ ਕਿਸਾਨ ਸੰਗਠਨ, ਗੁਰਨਾਮ ਸਿੰਘ ਝੱਬਰ ਕਿਸਾਨ ਸਮਾਜ ਸੰਗਠਨ, ਸੁਖਦੇਵ ਸਿੰਘ ਵਿਰਕ ਭਾਰਤੀ ਕਿਸਾਨ ਮਜ਼ਦੂਰ ਉਥਾਨ ਯੂਨੀਅਨ ਨੇ ਕਿਹਾ ਕਿ ਪੰਜਾਬ ਅੰਦਰ ਆਈ ਕਰੋਪੀ ਨਾਲ ਸਰਹੱਦੀ ਖੇਤਰ ਦੇ ਲੋਕਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ, ਜਿਹੜਾ ਨਾ ਪੂਰਾ ਕੀਤਾ ਜਾਣ ਵਾਲਾ ਹੈ | ਉਨ੍ਹਾਂ ਕਿਹਾ ਕਿ ਹਰਿਆਣਾ ਦੇ ਕਿਸਾਨ ਪੰਜਾਬ ਦੇ ਕਿਸਾਨਾਂ ਨਾਲ ਇਸ ਦੁੱਖ ਦੀ ਘੜੀ ਅੰਦਰ ਪੂਰਾ ਸਾਥ ਦੇਣਗੇ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਆਬਾਦ ਕਰਨ ਲਈ ਹਰਿਆਣਾ ਦੇ ਕਿਸਾਨਾਂ ਵਲੋਂ ਡੀਜ਼ਲ, ਬੀਜ ਤੇ ਹੋਰ ਸਹਾਇਤਾ ਦਿੱਤੀ ਜਾਵੇਗੀ | ਹਰਿਆਣਾ ਦਾ ਸਮੁੱਚਾ ਕਿਸਾਨ ਵਰਗ ਪੰਜਾਬ ਦੇ ਕਿਸਾਨਾਂ ਨਾਲ ਖੜੋਤਾ ਹੈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਸਮਾਜ ਸੇਵੀ ਸੰਸਥਾ 'ਸਾਂਝਾ ਪੇਕਾ ਘਰ' ਬਟਾਲਾ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਦਵਾਈਆਂ ਵੰਡਣ... ਅਗਲੀ ਖ਼ਬਰ ਐੱਸ.ਈ. ਬਲਦੇਵ ਸਿੰਘ ਸ਼ਾਹਪੁਰ ਮਹਿਕਮਾ ਖੇਤੀਬਾੜੀ ਵਿਭਾਗ ਵਲੋਂ ਸਨਮਾਨਿਤ
Ad Position 24
No active advertisement