ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਲਾਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਇੰਟਰ ਨਰਸਰੀ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 23-09-2025
ਬਟਾਲਾ, 22 ਸਤੰਬਰ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਵਿਖੇ ਨਰਸਰੀ ਜਮਾਤ ਵਿਦਿਆਰਥੀਆਂ ਦੇ ਇੰਟਰ ਨਰਸਰੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਵਿਚ ਨਰਸਰੀ ਜਮਾਤ ਦੇ ਨਿੱਕੇ-ਨਿੱਕੇ ਵਿਦਿਆਰਥੀਆਂ ਵਲੋਂ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ ਗਿਆ | ਇਹ ਮੁਕਾਬਲੇ ਸਫਾਇਰ, ਟੋਪਾਜ, ਡਾਇਮੰਡ, ਐਮਰਲੈਂਡ ਤੇ ਪਰਲ ਪੰਜ ਸੈਕਸ਼ਨ ਦੇ ਵਿਦਿਆਰਥੀਆਂ ਵਿਚਕਾਰ ਕਰਵਾਏ ਗਏ | ਇਹ ਮੁਕਾਬਲੇ ਪਿ੍ੰਸੀਪਲ ਡਾ. ਉਪਮਾ ਮਹਾਜਨ ਦੀ ਅਗਵਾਈ ਹੇਠ ਕੋਆਰਡੀਨੇਟਰ ਸੰਦੀਪ ਕੌਰ ਵਲੋਂ ਆਪਣੇ ਨਰਸਰੀ ਜਮਾਤ ਦੇ ਸਾਰੇ ਹੀ ਅਧਿਆਪਕਾਂ ਵਲੋਂ ਬੜੇ ਹੀ ਸੁਚਾਰੂ ਢੰਗ ਨਾਲ ਕਰਵਾਏ ਗਏ | ਵਿਦਿਆਰਥੀਆਂ ਦੇ ਇਹ ਮੁਕਾਬਲੇ ਆਮ ਜਾਣਕਾਰੀ ਦੇ ਵਿਸ਼ਿਆਂ 'ਤੇ ਆਧਾਰਿਤ ਸਨ | ਨਰਸਰੀ ਜਮਾਤ ਤੇ ਅਧਿਆਪਕਾਂ ਵਲੋਂ ਪਹਿਲਾਂ ਵਿਦਿਆਰਥੀਆਂ ਦੀ ਚੋਣ ਕਰਕੇ ਉਨ੍ਹਾਂ ਦੀਆਂ ਵੱਖਰੀਆਂ-ਵੱਖਰੀਆਂ ਟੀਮਾਂ ਜਿਵੇਂ ਬਰੇਨੀ ਬੰਚ, ਮਾਸਟਰ ਮਾਇੰਡ, ਕਿਊਰੀਅਸ ਕਬਜ, ਸੁਪਰ ਸਪਰਾਊਟਸ, ਮਿੰਨੀ ਮਾਰਵਲਜ, ਫੈਕਟ ਫਾਈਾਡਰਜ ਆਦਿ ਟੀਮਾਂ ਵਿਚ ਉਨ੍ਹਾਂ ਦਾ ਵਰਗੀਕਰਨ ਕੀਤਾ | ਉਨ੍ਹਾਂ ਦੇ ਸੈਮੀਫਾਈਨਲ ਮੁਕਾਬਲੇ ਕਰਵਾਏ ਗਏ, ਸੈਮੀਫਾਈਨਲ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਦੇ ਅੰਤਿਮ ਮੁਕਾਬਲੇ ਕਰਵਾਏ ਗਏ | ਮੁਕਾਬਲਿਆਂ ਦਾ ਮੰਚਨ ਅਧਿਆਪਕਾ ਦੀਪ ਕੌਰ ਤੇ ਅੰਮਿ੍ਤਪ੍ਰੀਤ ਕੌਰ ਵਲੋਂ ਕੀਤਾ ਗਿਆ | ਅਵਨੀਤ ਕੌਰ ਤੇ ਹਰਪ੍ਰੀਤ ਕੌਰ ਵਲੋਂ ਮੁਲਾਂਕਣ ਦੀ ਭੂਮਿਕਾ ਨਿਭਾਈ ਗਈ | ਸੰਦੀਪ ਕੌਰ, ਮਨਪ੍ਰੀਤ ਕੌਰ, ਰਣਜੀਤ ਕੌਰ, ਰਮਨਦੀਪ ਕੌਰ, ਨਵਰੀਤ ਕੌਰ, ਭਾਵਨਾ ਅਤੇ ਕਾਉਂਸਲਰ ਪੱਲਵੀ ਮਲਹੋਤਰਾ ਵਲੋਂ ਟੀਮਾਂ ਦੀ ਅਗਵਾਈ ਕੀਤੀ ਗਈ | ਅਧਿਆਪਕਾਂ ਦੇ ਇਸ ਉਪਰਾਲੇ ਨੂੰ ਪਿ੍ੰਸੀਪਲ ਮੈਡਮ ਤੇ ਚੇਅਰਮੈਨ ਬਲਜਿੰਦਰ ਸਿੰਘ ਬੈਂਸ ਮੱਲਿਆਂਵਾਲ ਵਲੋਂ ਸਰਾਹਿਆ ਗਿਆ ਅਤੇ ਉਨ੍ਹਾਂ ਦੇ ਉਤਸ਼ਾਹ ਨੂੰ ਵੀ ਵਧਾਇਆ ਗਿਆ | ਪਿ੍ੰਸੀਪਲ ਵਲੋਂ ਇਨ੍ਹਾਂ ਮੁਕਾਬਲਿਆਂ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਇਹ ਮੁਕਾਬਲੇ ਬੱਚਿਆਂ 'ਚ ਆਤਮ ਵਿਸ਼ਵਾਸ ਪੈਦਾ ਕਰਨ ਅਤੇ ਜ਼ਿੰਦਗੀ 'ਚ ਅੱਗੇ ਵਧਣ ਲਈ ਉਤਸ਼ਾਹ ਪੈਦਾ ਕਰਦੇ ਹਨ | ਉਨ੍ਹਾਂ ਕਿਹਾ ਕਿ ਇਹ ਬੱਚਿਆਂ ਦੇ ਉੱਜਵਲ ਭਵਿੱਖ ਲਈ ਬਹੁਤ ਜ਼ਰੂਰੀ ਹੈ | ਇਸ ਮੌਕੇ ਚੇਅਰਮੈਨ ਬਲਜਿੰਦਰ ਸਿੰਘ ਬੈਂਸ ਮੱਲਿਆਵਾਲ, ਪਿ੍ੰਸੀਪਲ ਡਾ. ਉਪਮਾ ਮਹਾਜਨ, ਡਾਇਰੈਕਟਰ ਡਾ. ਗੁਰਿੰਦਰ ਕੌਰ ਮਾਨ ਅਤੇ ਅਧਿਆਪਕਾਂ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਦੇ ਨਾਲ ਸਨਮਾਨਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਵਾਰੀਅਰਜ਼ ਸੋਸ਼ਲ ਵੈਲਫੇਅਰ ਕਲੱਬ ਨੇ ਵਿਦਿਆਰਥੀ ਨੂੰ ਕਾਲਜ 'ਚ ਡਿਗਰੀ ਕਰਵਾਉਣ ਲਈ ਲਿਆ ਗੋਦ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਸਮਾਜ ਸੇਵੀ ਸੰਸਥਾ 'ਸਾਂਝਾ ਪੇਕਾ ਘਰ' ਬਟਾਲਾ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਦਵਾਈਆਂ ਵੰਡਣ...
Ad Position 24
No active advertisement