ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਲਾਇਨਜ਼ ਕਲੱਬ ਆਫ਼ ਪਠਾਨਕੋਟ ਮੇਨ ਵਲੋਂ ਦੋ ਬੀ.ਐੱਡ. ਵਿਦਿਆਰਥੀਆਂ ਨੂੰ 10-10 ਹਜ਼ਾਰ ਰੁਪਏ ਰਾਸ਼ੀ ਭੇਟ

Ad Position 21
No active advertisement
ਅਜੀਤ ਡੈਸਕ 23-09-2025
ਪਠਾਨਕੋਟ, 22 ਸਤੰਬਰ (ਸੰਧੂ)-ਲਾਇਨਜ਼ ਕਲੱਬ ਆਫ਼ ਪਠਾਨਕੋਟ ਮੇਨ ਨੇ ਅੱਜ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਪ੍ਰਧਾਨ ਨਰਿੰਦਰ ਗੁਪਤਾ ਦੀ ਨਿਗਰਾਨੀ ਹੇਠ ਕੀਤਾ | ਜਿਸ ਵਿਚ ਵਾਈਸ ਡਿਸਟਿ੍ਕਟ ਗਵਰਨਰ ਰਾਜੀਵ ਖੋਸਲਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਕਲੱਬ ਵਲੋਂ ਲੋੜਵੰਦ ਵਿਦਿਆਰਥੀਆਂ ਦੀ ਸਿੱਖਿਆ ਵਿਚ ਸਹਾਇਤਾ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੇ ਹਿੱਸੇ ਵਜੋਂ ਦੋ ਬੀ.ਐੱਡ. ਵਿਦਿਆਰਥੀਆਂ ਨੂੰ 10-10 ਹਜ਼ਾਰ ਰੁਪਏ ਭੇਟ ਕੀਤੇ ਗਏ | ਪ੍ਰਧਾਨ ਨਰਿੰਦਰ ਗੁਪਤਾ ਅਤੇ ਬੁਲਾਰੇ ਵਿਜੇ ਪਾਸੀ ਨੇ ਦੱਸਿਆ ਕਿ ਕਲੱਬ ਨੇ ਲੋੜਵੰਦ ਅਤੇ ਹੋਣਹਾਰ ਲੜਕੀਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰਨ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ | ਇਸ ਪਹਿਲਕਦਮੀ ਦੇ ਹਿੱਸੇ ਵਜੋਂ ਅੱਜ ਆਯੋਜਿਤ ਪ੍ਰੋਜੈਕਟ ਵਿਚ ਦੋ ਵਿਦਿਆਰਥੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਤਾਂ ਜੋ ਉਨ੍ਹਾਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਵਿਚ ਮਦਦ ਮਿਲ ਸਕੇ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਮੌਜੂਦ ਡਾ: ਕੇ.ਡੀ. ਸਿੰਘ ਨੇ ਲਾਇਨਜ਼ ਕਲੱਬ ਪਠਾਨਕੋਟ ਮੇਨ ਦੀ ਸਮਾਜ ਭਲਾਈ ਸੋਚ ਦੀ ਪ੍ਰਸ਼ੰਸਾ ਕੀਤੀ ਅਤੇ ਹੋਰ ਕਲੱਬਾਂ ਨੂੰ ਵੀ ਉਨ੍ਹਾਂ ਦੀ ਪਾਲਨਾ ਕਰਨ ਦੀ ਅਪੀਲ ਕੀਤੀ | ਇਸ ਮੌਕੇ ਪ੍ਰਧਾਨ ਨਰਿੰਦਰ ਗੁਪਤਾ, ਸੰਜੀਵ ਗੁਪਤਾ, ਬੀ.ਏ. ਬੇਦੀ, ਅਜੇ ਪਾਲ ਸਿੰਘ ਅਤੇ ਕੇਵਲ ਕਿ੍ਸ਼ਨ ਗੁਪਤਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ ਪੰਜਾਬੀਆਂ ਲਈ ਹੋਵੇਗੀ ਵਰਦਾਨ ਸਾਬਤ- ਸੌਰਭ ਬਹਿਲ ਅਗਲੀ ਖ਼ਬਰ ਵਾਰੀਅਰਜ਼ ਸੋਸ਼ਲ ਵੈਲਫੇਅਰ ਕਲੱਬ ਨੇ ਵਿਦਿਆਰਥੀ ਨੂੰ ਕਾਲਜ 'ਚ ਡਿਗਰੀ ਕਰਵਾਉਣ ਲਈ ਲਿਆ ਗੋਦ
Ad Position 24
No active advertisement