ਪਠਾਨਕੋਟ, 22 ਸਤੰਬਰ (ਸੰਧੂ)-ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸਿਹਤ ਸਹੂਲਤ ਨੂੰ ਲੈ ਵੱਡੇ ਐਲਾਨ ਕੀਤੇ ਹਨ ਜਿਸ ਵਿਚ ਆਉਣ ਵਾਲੇ ਦਿਨਾਂ ਵਿਚ 1000 ਆਮ ਆਦਮੀ ਕਲੀਨਿਕ ਖੋਲ੍ਹਣਾ ਸ਼ਾਮਿਲ ਹਨ ਅਤੇ 23 ਸਤੰਬਰ ਤੋਂ 10 ਲੱਖ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜੋ ਕਿ ਸ਼ਲਾਘਾਯੋਗ ਹੈ | ਉਕਤ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਅਤੇ ਡਾਇਰੈਕਟਰ ਗਊ ਸੇਵਾ ਕਮਿਸ਼ਨ ਪੰਜਾਬ ਸੌਰਭ ਬਹਿਲ ਨੇ ਕੀਤਾ | ਉਨ੍ਹਾਂ ਦੱਸਿਆ ਕਿ 10 ਲੱਖ ਸਿਹਤ ਬੀਮਾ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਤਰਨਤਾਰਨ ਤੇ ਬਰਨਾਲਾ ਤੋਂ ਸ਼ੁਰੂ ਹੋਵੇਗੀ, ਜਿਸ ਲਈ ਕੋਈ ਵੀ ਆਧਾਰ ਕਾਰਡ, ਪਾਸਪੋਰਟ ਜਾਂ ਵੋਟਰ ਕਾਰਡ ਲਿਆ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ | ਉਨ੍ਹਾਂ ਕਿਹਾ ਕਿ 10 ਲੱਖ ਸਿਹਤ ਬੀਮਾ ਯੋਜਨਾ ਪੰਜਾਬੀਆਂ ਲਈ ਵਰਦਾਨ ਸਾਬਤ ਹੋਵੇਗੀ | ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਵਧੀਆ ਸਿਹਤ ਸਹੂਲਤਾਂ ਆਮ ਲੋਕਾਂ ਨੂੰ ਮਿਲਣਾ ਸੂਬੇ ਦੇ ਲੋਕਾਂ ਦੀ ਬਿਹਤਰੀ ਵਾਲਾ ਕੰਮ ਹੈ | ਜੀ.ਐਸ.ਟੀ. ਸਬੰਧੀ ਕੇਂਦਰ ਸਰਕਾਰ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਆਪ ਦੀ ਇਹ ਲੈ ਕੇ ਆਏ ਤੇ ਇਸ ਨੂੰ ਮਾਸਟਰ ਸਟ੍ਰੋਕ ਦੱਸਿਆ ਤੇ ਹੁਣ ਖ਼ੁਦ ਹੀ ਇਸ ਨੂੰ ਘਟਾ ਕੇ ਮੁੜ ਮਾਸਟਰ ਸਟ੍ਰੋਕ ਕਹਿ ਰਹੇ ਹਨ |