ਸ਼ਾਹਪੁਰ ਕੰਢੀ, 22 ਸਤੰਬਰ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਦਾ ਵਫਦ ਪ੍ਰਧਾਨ ਜਸਵੰਤ ਸਿੰਘ ਸੰਧੂ ਤੇ ਸਮਾਜ ਸੇਵਕ ਸੋਹਨ ਲਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਮਿਲਿਆ ਅਤੇ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ | ਆਗੂਆਂ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਡੈਮ ਔਸਤੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪਿਛਲੇ 173 ਦਿਨਾਂ ਤੋਂ ਭੁੱਖ ਹੜਤਾਲ ਉਪਰ ਬੈਠੇ ਹੋਏ ਹਨ, ਜਿਸ 'ਤੇ ਮੰਤਰੀ ਨੇ ਵਫਦ ਨੰੂ ਭਰੋਸਾ ਦਿਵਾਇਆ ਕਿ ਤੁਹਾਡੀ ਆਵਾਜ਼ ਮੁੱਖ ਮੰਤਰੀ ਤੱਕ ਪਹੁੰਚਾ ਕੇ ਸਮੱਸਿਆ ਦਾ ਹੱਲ ਜਲਦੀ ਕੀਤਾ ਜਾਵੇਗਾ | ਇਸ ਮੌਕੇ ਮੁੱਖ ਇੰਜੀਨੀਅਰ ਉਪਕਰਨਪਾਲ ਸਿੰਘ, ਯੁਵਰਾਜ ਸਿੰਘ, ਰੋਹਿਤ ਕੁਮਾਰ, ਅਵਦੇਸ਼ ਸ਼ਰਮਾ, ਸੰਜੇ ਅਨੋਤਰਾ, ਐਡਵੋਕੇਟ ਹਰਸ਼ ਸੁਹਲੀਆ, ਅਮਿਤ ਕੁਮਾਰ, ਵਿਨੋਦ ਸ਼ਰਮਾ, ਸ਼ਾਮ ਲਾਲ ਆਦਿ ਆਗੂ ਹਾਜ਼ਰ ਸਨ |