ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਬੀ. ਕਾਮ ਚੌਥੇ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ

Ad Position 21
No active advertisement
ਅਜੀਤ ਡੈਸਕ 23-09-2025
ਪਠਾਨਕੋਟ, 22 ਸਤੰਬਰ (ਸੰਧੂ)- ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦੇ ਬੀ. ਕਾਮ ਚੌਥੇ ਸਮੈਸਟਰ ਦੇ ਨਤੀਜੇ ਸ਼ਾਨਦਾਰ ਰਹੇ | ਪਿ੍ੰਸੀਪਲ ਜੇ.ਸੀ. ਕਟੋਚ ਨੇ ਦੱਸਿਆ ਕਿ ਚੌਥੇ ਸਮੈਸਟਰ ਦੀ ਵਿਦਿਆਰਥਣ ਸੁਨੈਨਾ ਨੇ 7.69 ਸੀ.ਜੀ.ਪੀ.ਏ. ਨਾਲ ਕਾਲਜ ਵਿਚ ਪਹਿਲਾ ਸਥਾਨ, ਗਰਵਿਤ ਮਹਾਜਨ ਨੇ 7.08 ਸੀ.ਜੀ.ਪੀ.ਏ. ਨਾਲ ਦੂਜਾ ਸਥਾਨ ਅਤੇ ਅਦਿੱਤੀ ਸ਼ਰਮਾ ਨੇ 6.92 ਸੀ.ਜੀ.ਪੀ.ਏ. ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥੀਆਂ ਨੂੰ ਪਿ੍ੰਸੀਪਲ ਕਟੋਚ ਤੇ ਫੈਕਲਟੀ ਵਲੋਂ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਲਜ ਦੇ ਆਜੀਵਨ ਪ੍ਰਧਾਨ ਚੌਧਰੀ ਡਾ: ਰਾਜੇਸ਼ਵਰ ਸਿੰਘ ਨੇ ਕਿਹਾ ਕਿ ਕਾਮਰਸ ਵਿਭਾਗ ਦੀ ਫੈਕਲਟੀ ਖੇਤਰ ਦੇ ਸਭ ਤੋਂ ਵਧੀਆ ਵਿਦਿਆਰਥੀਆਂ ਵਿਚੋਂ ਇਕ ਹੈ, ਜੋ ਵਿਦਿਆਰਥੀਆਂ ਨੂੰ ਸਿਧਾਂਤਕ ਗਿਆਨ ਦੇ ਨਾਲ-ਨਾਲ ਵਿਹਾਰਕ ਗਿਆਨ ਪ੍ਰਦਾਨ ਕਰਦੀ ਹੈ ਜਿਸ ਨਾਲ ਉਹ ਭਵਿੱਖ ਵਿਚ ਰੁਜ਼ਗਾਰ ਲੱਭ ਸਕਦੇ ਹਨ | ਇਸ ਮੌਕੇ ਕਾਮਰਸ ਵਿਭਾਗ ਦੇ ਮੁਖੀ ਡਾ: ਸੁਰੇਂਦਰ ਸਿੰਘ, ਪ੍ਰੋਫੈਸਰ ਗਗਨ ਗੁਪਤਾ, ਪ੍ਰੋਫੈਸਰ ਰਜਤ ਮਹਾਜਨ, ਪ੍ਰੋਫੈਸਰ ਕੋਮਲ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਿੰਦੂ ਏਕਤਾ ਸੰਗਠਨ ਨੇ ਪਿੰਡ ਰਤਨਗੜ੍ਹ ਵਿਖੇ ਲਗਾਇਆ ਮੈਡੀਕਲ ਕੈਂਪ ਅਗਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਪਿੰਡ ਚੌਹਾਨ ਤੇ ਜੰਗਲ ਭਵਾਨੀ 'ਚ ਜਾਗਰੂਕਤਾ ਕੈਂਪ
Ad Position 24
No active advertisement