ਪਠਾਨਕੋਟ, 23 ਸਤੰਬਰ (ਸੰਧੂ)-ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦਾ ਬੀ.ਐਸ ਸੀ. ਅਰਥ ਸ਼ਾਸਤਰ ਭਾਗ-4 ਦਾ ਨਤੀਜਾ 100 ਫੀਸਦੀ ਰਿਹਾ | ਵਿਦਿਆਰਥੀਆਂ ਨੇ ਆਪਣੀ ਮਿਹਨਤ ਅਤੇ ਆਪਣੇ ਅਧਿਆਪਕਾਂ ਦੇ ਮਾਰਗ ਦਰਸ਼ਨ ਨਾਲ ਵਧੀਆ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਜੇ.ਸੀ. ਕਟੋਚ ਨੇ ਦੱਸਿਆ ਕਿ ਮਿਤਾਲੀ ਨੇ 7.2 ਐਸ.ਜੀ.ਪੀ.ਏ. ਨਾਲ ਕਾਲਜ 'ਚ ਪਹਿਲਾ ਸਥਾਨ, ਭੂਮਿਕਾ ਥਾਪਾ ਨੇ 6.9 ਐਸ.ਜੀ.ਪੀ.ਏ. ਨਾਲ ਦੂਜਾ ਸਥਾਨ ਤੇ ਨੰਦਿਨੀ ਨੇ 6.1 ਐਸ.ਜੀ.ਪੀ.ਏ. ਨਾਲ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ ਤੇ ਜ਼ਿੰਦਗੀ ਵਿਚ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ | ਕਾਲਜ ਦੇ ਆਜੀਵਨ ਪ੍ਰਧਾਨ ਚੌਧਰੀ ਡਾ: ਰਾਜੇਸ਼ਵਰ ਸਿੰਘ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਚੌਧਰੀ ਡਾ: ਰਾਜੇਸ਼ਵਰ ਸਿੰਘ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਦੇ ਰਹਿਣ ਤੇ ਕਾਲਜ ਤੇ ਜ਼ਿਲ੍ਹੇ ਵਿਚ ਆਪਣੇ ਨਾਮ ਦਾ ਮਾਣ ਵਧਾਉਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਪ੍ਰੋ: ਸ਼ੈਲੀ ਕੈਲਾ, ਡਾ: ਸਮਿ੍ਤੀ ਹੀਰ, ਪ੍ਰੋ: ਤਾਨੀਆ, ਪ੍ਰੋ: ਅਨਮੋਲ ਮਿਨਹਾਸ ਆਦਿ ਹਾਜ਼ਰ ਸਨ |