ਬਟਾਲਾ, 23 ਸਤੰਬਰ (ਸਤਿੰਦਰ ਸਿੰਘ)-ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਵਲੋਂ ਕਾਂਗਰਸ ਦੀ ਸੰਗਠਨ ਸਿਰਜਣ ਅਭਿਆਨ ਤਹਿਤ ਸ਼ੁਰੂ ਕੀਤੀ ਮੁਹਿੰਮ ਦੌਰਾਨ ਸਾਬਕਾ ਕੇਂਦਰੀ ਮੰਤਰੀ ਅਤੇ ਅਬਜਰਵਰ ਸ੍ਰੀ ਭਾਰਤ ਸਿਨ੍ਹਾ ਸੋਲੰਕੀ ਨਾਲ ਬਟਾਲਾ ਵਿਧਾਨ ਸਭਾ ਹਲਕੇ ਤੋਂ ਸੀਨੀਅਰ ਕਾਂਗਰਸੀ ਆਗੂ ਗੌਤਮ ਸੇਠ ਗੁੱਡੂ ਨੇ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਮੌਕੇ ਸ੍ਰੀ ਸੋਲੰਕੀ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਵਲੋਂ ਸੰਗਠਨ ਸਿਰਜਣ ਅਭਿਆਨ ਸ਼ੁਰੂ ਕਰਨ ਦਾ ਮੁੱਖ ਮਕਸਦ ਕਾਂਗਰਸ ਪਾਰਟੀ ਦੇ ਬਲਾਕ ਤੇ ਪਿੰਡ ਪੱਧਰ ਦੇ ਵਰਕਰਾਂ ਨਾਲ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਨਾ ਤੇ ਸਿੱਧੇ ਤੌਰ 'ਤੇ ਉਨ੍ਹਾਂ ਮੁਸ਼ਕਿਲਾਂ ਨੂੰ ਸ੍ਰੀ ਰਾਹੁਲ ਗਾਂਧੀ ਤੱਕ ਪਹੁੰਚਾ ਕੇ ਉਨ੍ਹਾਂ ਦਾ ਹੱਲ ਕਰਨਾ ਹੈ | ਇਸ ਮੌਕੇ ਸ੍ਰੀ ਗੁੱਡੂ ਸੇਠ ਨੇ ਕਿਹਾ ਕਿ ਸ੍ਰੀ ਸੋਲੰਕੀ ਦੇ ਆਉਣ ਨਾਲ ਕਾਂਗਰਸ ਪਾਰਟੀ ਨੂੰ ਕਾਫੀ ਮਜ਼ਬੂਤੀ ਮਿਲੇਗੀ ਤੇ ਸ੍ਰੀ ਰਾਹੁਲ ਗਾਂਧੀ ਦੀ ਸੋਚ 'ਤੇ ਅਸੀਂ ਸਾਰੇ ਚੱਲਾਂਗੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਵਾਰ 2027 ਦੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਲਕੇ ਅੰਦਰ ਕਾਫੀ ਮਜ਼ਬੂਤ ਹੋਈ ਹੈ ਤੇ ਵਰਕਰ ਦਿਨ-ਰਾਤ ਪਾਰਟੀ ਲਈ ਮਿਹਨਤ ਕਰ ਰਹੇ ਹਨ | ਇਸ ਮੌਕੇ ਹੋਰ ਵੀ ਕਈ ਸੀਨੀਅਰ ਆਗੂ ਉਨ੍ਹਾਂ ਦੇ ਨਾਲ ਸਨ |