ਸੁਜਾਨਪੁਰ, 23 ਸਤੰਬਰ (ਜਗਦੀਪ ਸਿੰਘ)-ਡਾਕਟਰ ਗੁਰਬਚਨ ਸਿੰਘ ਵਲੋਂ ਸੁਜਾਨਪੁਰ ਦੇ ਕਮਿਊਨਿਟੀ ਹੈਲਥ ਸੈਂਟਰ 'ਚ ਬਤੌਰ ਐਸ.ਐਮ.ਓ. ਅਹੁਦਾ ਸੰਭਾਲ ਲਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਦਿੱਤੀ ਹੈ, ਉਹ ਉਸ ਨੂੰ ਪੂਰੇ ਇਮਾਨਦਾਰੀ ਨਾਲ ਨਿਭਾਉਣਗੇ | ਡਾ: ਗੁਰਬਚਨ ਸਿੰਘ ਨੇ ਕਿਹਾ ਕਿ ਇਸ ਵੇਲੇ ਬਰਸਾਤ ਦਾ ਮੌਸਮ ਚੱਲ ਰਿਹਾ ਹੈ | ਉਨ੍ਹਾਂ ਦੇ ਵਿਭਾਗ ਵਲੋਂ ਡੇਂਗੂ ਤੇ ਮਲੇਰੀਏ ਸਬੰਧੀ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਜਾਗਰੂਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ, ਤਾਂ ਜੋ ਲੋਕ ਇਸ ਬਿਮਾਰੀ ਤੋਂ ਬਚੇ ਰਹਿਣ | ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਆਲੇ ਦੁਆਲੇ ਦੀ ਸਫ਼ਾਈ ਵੱਲ ਖ਼ਾਸ ਧਿਆਨ ਦੇਣਾ ਚਾਹੀਦਾ ਹੈ ਅਤੇ ਕੋਈ ਵੀ ਸਮੱਸਿਆ ਆਉਣ 'ਤੇ ਤੁਰੰਤ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ | ਕਮਿਊਨਿਟੀ ਹੈਲਥ ਸੈਂਟਰ ਸਟਾਫ਼ ਵਲੋਂ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਜੀ ਆਇਆਂ ਕਿਹਾ ਗਿਆ | ਇਸ ਮੌਕੇ ਚਾਈਲਡ ਸਪੈਸ਼ਲਿਸਟ ਡਾ: ਆਰੁਸ਼ੀ ਸ਼ਰਮਾ, ਮਹਿਲਾ ਰੋਗਾਂ ਦੀ ਮਾਹਿਰ ਡਾ: ਆਂਚਲ ਸ਼ਰਮਾ, ਡਾ: ਗਲੋਰੀਆ ਮਸੀਹ, ਫਾਰਮੇਸੀ ਅਫ਼ਸਰ ਪ੍ਰਵੀਨ ਸੈਣੀ, ਪੁਸ਼ਪਲਤਾ, ਰਮਨ, ਗੌਰਵ, ਨਿਤੀਸ਼ ਆਦਿ ਸ਼ਾਮਿਲ ਸਨ |